10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਫ਼ਰਦ ਕੇਂਦਰ ਨਾਭਾ ਦੇ ਡਾਟਾ ਆਪ੍ਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ

ਅਜੀਤ ਡੈਸਕ 08-05-2026
ਨਾਭਾ, 7 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਫ਼ਰਦ ਕੇਂਦਰ ਦੇ ਡਾਟਾ ਆਪ੍ਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਸੁਪਰਵਾਈਜ਼ਰ ਹਰਸਿਮਰਨ ਜੀਤ ਸਿੰਘ, ਪਰਮਿੰਦਰ ਕੁਮਾਰ, ਮੈਡਮ ਅੰਜੂ ਰਾਣਾ, ਅਸ਼ਵਨੀ ਕੁਮਾਰ, ਖੁਸ਼ਪ੍ਰੀਤ ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਫ਼ਰਦ ਕੇਂਦਰਾਂ ਵਿਚ ਪਿਛਲੇ ਕਰੀਬ 15 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ 800 ਤੋਂ ਵੱਧ ਡਾਟਾ ਐਂਟਰੀ ਓਪਰੇਟਰਾਂ ਦੇ ਭਵਿੱਖ 'ਤੇ ਬੱਦਲ ਛਾ ਗਏ ਹਨ | ਉਨਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਵਲੋਂ ਜਾਰੀ ਨਵ ਮੈਨਪਾਵਰ ਟੈਂਡਰ ਵਿਚ ਸਿਰਫ 674 ਕਰਮਚਾਰੀਆਂ ਦੀ ਲੋੜ ਦਰਸਾਉਣ ਨਾਲ ਲਗਭਗ 133 ਮੌਜੂਦਾ ਆਪ੍ਰੇਟਰਾਂ ਅਤੇ ਸੇਵਾਦਾਰਾਂ ਦੀ ਨੌਕਰੀ 'ਤੇ ਸਿੱਧਾ ਖ਼ਤਰਾ ਬਣ ਗਿਆ ਹੈ | ਉਨਾਂ ਇਹ ਵੀ ਕਿਹਾ ਕਿ ਇਹ ਸਾਰੇ ਡਾਟਾ ਆਪ੍ਰੇਟਰ ਲੰਮੇ ਸਮੇਂ ਤੋਂ ਮਿਹਨਤ ਨਾਲ ਸੇਵਾ ਕਰ ਰਹੇ ਹਨ ਅਤੇ ਉਨ•ਾਂ ਦੇ ਪਰਿਵਾਰਾਂ ਦੀ ਰੋਜੀ-ਰੋਟੀ ਇਸ ਨੌਕਰੀ ਨਾਲ ਜੁੜੀ ਹੋਈ ਹੈ | ਉਨਾਂ ਕਿਹਾ ਕਿ ਇਸ ਤਰਾਂ ਦਾ ਫ਼ੈਸਲਾ ਨਾ ਸਿਰਫ ਕਰਮਚਾਰੀਆਂ ਨਾਲ ਅਨਿਆਇ ਹੈ, ਸਗੋਂ ਉਨ•ਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ 'ਤੇ ਤਬਾਹ ਕਰਨ ਵਾਲਾ ਹੈ | ਉਨਾਂ ਮੰਗ ਕਰਦੇ ਹੋਏ ਕਿਹਾ ਕਿ ਲਵਪਰੀਤ ਸਿੰਘ ਪੁੱਤਰ ਸਤਨਾਮ ਸਿੰਘ ਜ਼ਿਲਾ ਤਰਨਤਾਰਨ ਦੀਆਂ ਸੇਵਾਵਾਂ ਨੂੰ ਬਹਾਲ ਕੀਤਾ ਜਾਵੇ ਅਤੇ ਸਾਨੂੰ ਕਿਰਤ ਕਾਨੂੰਨ ਅਨੁਸਾਰ ਬਣਦੀ ਘੱਟੋ-ਘੱਟ ਉਜਰਤ (ਮਿੰਨੀਮਮ ਵੇਅਜ਼ ਐਕਟ 1948) ਤਹਿਤ ਤਨਖ਼ਾਹ ਦਿੱਤੀ ਜਾਵੇ, ਹਰ ਸਾਲ ਤਨਖ਼ਾਹ ਵਿੱਚ ਵਾਧਾ (ਇੰਕਰੀਮੈਂਟ) ਦਿੱਤਾ ਜਾਵੇ | ਉਨਾਂ ਕਿਹਾ ਕਿ ਸਾਡੀਆਂ ਸੇਵਾਵਾਂ ਕਿਸੇ ਪ੍ਰਾਈਵੇਟ ਕੰਪਨੀ ਨੂੰ ਦੇਣ ਦੀ ਬਜਾਏ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਅਧੀਨ ਲਿਆਂਦੀਆਂ ਜਾਣ ਅਤੇ ਸਾਡੀ ਨੌਕਰੀ 58 ਸਾਲ ਦੀ ਉਮਰ ਤੱਕ ਸੁਰੱਖਿਅਤ ਕੀਤੀ ਜਾਵੇ ਅਤੇ ਬਿਨਾਂ ਵਾਜਬ ਕਾਰਨ ਨੌਕਰੀ ਤੋਂ ਨਾ ਕੱਢਿਆ ਜਾਵੇ | ਉਨਾਂ ਕਿਹਾ ਕਿ ਫ਼ਰਦ ਕੇਂਦਰਾਂ ਵਿਚ ਕੰਮ ਕਰ ਰਹੇ ਡਾਟਾ ਆਪ੍ਰੇਟਰਾਂ ਦੀ ਤਨਖ਼ਾਹ ਵਧਾ ਕੇ ਡੀ.ਸੀ. ਰੇਟ ਅਨੁਸਾਰ ਕੀਤੀ ਜਾਵੇ | ਉਨਾਂ ਕਿਹਾ ਕਿ ਪਰੰਤੂ ਸਾਡੀਆਂ ਇਨਾਂ ਜਾਇਜ਼ ਮੰਗਾ ਦਾ ਸਰਕਾਰ ਵਲੋਂ ਕੋਈ ਧਿਆਨ ਨਹੀ ਦਿੱਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਦੇ ਜਥੇਬੰਦਕ ਨੂੰ ਸਮਰਥਨ ਦਿੰਦੇ ਹੋਏ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਵਲੋਂ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਗਰ ਪੰਚਾਇਤ ਮਲੌਦ ਦੇ ਸਫ਼ਾਈ ਕਰਮੀ ਅਣਮਿੱਥੇ ਸਮੇਂ ਲਈ ਹੜਤਾਲ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।