10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਵਲੋਂ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 08-05-2026
ਭੁੱਨਰਹੇੜੀ, 7 ਮਈ (ਧਨਵੰਤ ਸਿੰਘ)-ਕਾਂਗਰਸੀ ਦੇ ਸੀਨੀਅਰ ਆਗੂ, ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਮੌਜੂਦਾ ਸਿਆਸੀ ਹਾਲਾਤਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਹਲਕਾ ਸਨੌਰ ਦੀਆਂ ਸਥਾਨਕ ਸਮੱਸਿਆਵਾਂ ਅਤੇ ਰਾਜਨੀਤਿਕ ਸਥਿਤੀ ਬਾਰੇ ਵੀ ਚਾਨਣਾ ਪਾਇਆ | ਸਿਆਸਤ ਦੇ ਨਜ਼ਰੀਏ ਨਾਲ ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ | ਹਲਕਾ ਸਨੌਰ ਅੰਦਰ ਨਿਰਮਲ ਸਿੰਘ ਭੱਟੀਆਂ ਕਾਂਗਰਸ ਸਫ਼ਾ ਵਿਚ ਕਾਫ਼ੀ ਸਰਗਰਮ ਹਨ |
ਮੌਜੂਦਾ ਦੌਰ ਵਿਚ ਜਿੱਥੇ ਸਿਆਸਤ ਅੰਦਰ ਵਫ਼ਾਦਾਰੀ ਘਟਦੀ ਨਜ਼ਰ ਆ ਰਹੀ ਹੈ, ਉੱਥੇ ਭੱਟੀਆਂ ਵਲੋਂ ਲੰਮੇ ਸਮੇਂ ਤੱਕ ਕਾਂਗਰਸ ਪਾਰਟੀ ਨਾਲ ਜੁੜੇ ਰਹਿਣਾ ਉਨ੍ਹਾਂ ਨੂੰ ਇਕ ਵੱਖਰੀ ਪਛਾਣ ਬਣ ਚੁੱਕੀ ਹੈ | ਉਹ ਕਰੀਬ ਤੀਹ ਵਰਿ੍ਹਆਂ ਤੋਂ ਹਲਕਾ ਸਨੌਰ ਵਿਚ ਕੰਮ ਰਹੇ ਹਨ | ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਲਈ ਛੇ ਵਾਰ ਟਿਕਟ ਦੀ ਦਾਅਵੇਦਾਰੀ ਪੇਸ਼ ਕਰ ਚੁੱਕੇ ਹਨ | ਟਿਕਟ ਨਾ ਮਿਲਣ ਦੇ ਬਾਵਜੂਦ ਵੀ ਉਹ ਹਮੇਸ਼ਾ ਪਾਰਟੀ ਦੇ ਫ਼ੈਸਲਿਆਂ ਅਤੇ ਹੁਕਮਾਂ ਦੀ ਪਾਲਨਾ ਕਰਦੇ ਆਏ ਹਨ, ਜਿਸ ਨਾਲ ਉਨ੍ਹਾਂ ਦੀ ਵਫ਼ਾਦਾਰੀ ਅਤੇ ਅਨੁਸ਼ਾਸਨ ਨਜ਼ਰ ਆਉਂਦਾ ਹੈ | ਨਿਰਮਲ ਸਿੰਘ ਭੱਟੀਆਂ ਨੇ ਹਲਕੇ ਵਿਚ ਸਿਰਫ਼ ਸਿਆਸੀ ਨਹੀਂ, ਸਗੋਂ ਸਮਾਜਿਕ ਪੱਧਰ 'ਤੇ ਵੀ ਆਪਣੀ ਮਜ਼ਬੂਤ ਪਕੜ ਬਣਾਈ ਹੈ | ਲੋਕਾਂ ਨਾਲ ਨਿੱਜੀ ਅਤੇ ਸਮਾਜਿਕ ਰਿਸ਼ਤੇ ਬਣਾ ਕੇ, ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੇਵਾ ਕਰਨ ਦੀ ਸੋਚ ਕਾਰਨ ਉਨ੍ਹਾਂ ਦੀ ਚੰਗੀ ਛਵੀ ਬਣੀ ਹੋਈ ਹੈ | ਹਲਕੇ ਦੇ ਵੱਖ-ਵੱਖ ਵਰਗਾਂ ਵਿਚ ਉਹ ਇਕ ਮਿਲਣਸਾਰ ਅਤੇ ਭਰੋਸੇਯੋਗ ਆਗੂ ਵਜੋਂ ਜਾਣੇ ਜਾਂਦੇ ਹਨ | ਪੁਰਾਤਨ ਕਾਂਗਰਸੀ ਲੀਡਰਸ਼ਿਪ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਭੱਟੀਆਂ ਹਲਕਾ ਸਨੌਰ ਤੋਂ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨ ਦੀ ਇੱਛਾ ਰੱਖਦੇ ਹਨ ਅਤੇ ਇਸ ਸੰਬੰਧੀ ਉਹ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਪੱਖ ਮਜ਼ਬੂਤੀ ਨਾਲ ਰੱਖ ਚੁੱਕੇ ਹਨ | ਸਿਆਸੀ ਮਾਹਿਰਾਂ ਦੇ ਅਨੁਸਾਰ, ਜੇ ਪਾਰਟੀ ਵਲੋਂ ਤਜਰਬੇਕਾਰ ਅਤੇ ਵਫ਼ਾਦਾਰ ਆਗੂਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ ਤਾਂ ਨਿਰਮਲ ਸਿੰਘ ਭੱਟੀਆਂ ਦੀ ਸ਼ਾਖ਼ ਨੂੰ ਹੋਰ ਮਜਬੂਤ ਕਰਨ ਦੀ ਸਮਰੱਥਾ ਰੱਖਦੇ ਹਨ |
ਪਿਛਲੀ ਖ਼ਬਰ ਨਗਰ ਕੌਂਸਲ ਮੁਲਾਜ਼ਮਾਂ ਨੇ ਵਜਾਇਆ ਸੰਘਰਸ਼ ਦਾ ਬਿਗਲ ਅਗਲੀ ਖ਼ਬਰ ਫ਼ਰਦ ਕੇਂਦਰ ਨਾਭਾ ਦੇ ਡਾਟਾ ਆਪ੍ਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।