10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਕੌਂਸਲ ਮੁਲਾਜ਼ਮਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਅਜੀਤ ਡੈਸਕ 08-05-2026
ਰਾਜਪੁਰਾ, 7 ਮਈ (ਰਣਜੀਤ ਸਿੰਘ)-ਪੰਜਾਬ ਭਰ ਵਿਚ ਚੱਲ ਰਹੀ ਹੜਤਾਲ ਦੇ ਸੱਦੇ 'ਤੇ ਸਮੂਹ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਹੜਤਾਲ ਕਰ ਕੇ ਸੱਤਾਧਾਰੀ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਗ਼ੁੱਸੇ ਵਿਚ ਆਏ ਮੁਲਾਜ਼ਮਾਂ ਨੇ ਮੰਗਾਂ ਦੀ ਪੂਰਤੀ ਤੱਕ ਕੰਮਕਾਜ ਮੁਕੰਮਲ ਤੌਰ 'ਤੇ ਬੰਦ ਰੱਖਣ ਦਾ ਫ਼ੈਸਲਾ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹੰਸ ਰਾਜ ਬਨਵਾੜੀ ਦੀ ਅਗਵਾਈ ਵਿਚ ਸਮੂਹ ਮੁਲਾਜ਼ਮਾਂ ਨੇ ਹੜਤਾਲ ਕਰਕੇ ਕੰਮਕਾਜ ਬੰਦ ਰੱਖਿਆ | ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਟਾਲਮਟੋਲ ਦੀ ਨੀਤੀ ਅਖ਼ਤਿਆਰ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕੱਚੇ ਮੁਲਾਜ਼ਮ ਪੱਕੇ ਨਹੀਂ ਕਰਦੀ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਨਹੀਂ ਦਿੰਦੀ ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਨਹੀਂ ਕਰਦੀ ਉਸ ਸਮੇਂ ਤੱਕ ਹੜਤਾਲ ਜਾਰੀ ਰਹੇਗੀ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਗਰਮੀ ਦੇ ਬਾਵਜੂਦ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕਰ ਦੇਣਗੇ | ਮੁਲਾਜ਼ਮਾਂ ਨੇ ਕਿ ਇਸ ਦੀ ਅਗਾਊਾ ਸੂਚਨਾ ਸਰਕਾਰ ਨੂੰ ਦੇ ਦਿੱਤੀ ਸੀ ਪਰ ਸਰਕਾਰ ਕੰਨਾਂ ਵਿਚ ਤੇਲ ਪਾ ਕੇ ਸੁੱਤੀ ਪਈ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਮੇਤ ਹਰਿਆਣਾ ਦੇ ਮੁਲਾਜ਼ਮ ਵੀ ਹੜਤਾਲ 'ਤੇ ਚਲੇ ਗਏ ਹਨ | ਸਮੂਹ ਮੁਲਾਜ਼ਮਾਂ ਨੇ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਮੋਰਚਾ ਖੋਲ੍ਹ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਸੜਕਾਂ ਤੇ ਫਲੈਕਸ ਬੋਰਡ ਲਾ ਕੇ ਮੰਗਾਂ ਦੀ ਪੂਰਤੀ ਨਹੀਂ ਹੁੰਦੀ ਇਸ ਲਈ ਸਰਕਾਰ ਨੰੂ ਸਹੀ ਮਾਅਨਿਆਂ ਵਿਚ ਮੰਗਾਂ ਮੰਨਣੀਆਂ ਪੈਣਗੀਆਂ | ਇਸ ਮੌਕੇ 'ਤੇ ਵੱਡੀ ਵਿਚ ਔਰਤ ਮੁਲਾਜ਼ਮ ਵੀ ਹਾਜ਼ਰ ਸਨ | ਹੋਰਨਾਂ ਸਮੇਤ ਪ੍ਰਧਾਨ ਹੰਸ ਰਾਜ ਬਨਵਾੜੀ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ, ਪ੍ਰਧਾਨ ਜਸਵੀਰ ਕੁਮਾਰ, ਸੈਕਟਰੀ ਕਮਲ ਕੁਮਾਰ ਪੱਪੂ, ਰਜਿੰਦਰ ਸਿੰਘ ਚਪੜ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਵਲੋਂ ਹਲਕਾ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਉਪ ਮੰਡਲ ਮੈਜਿਸਟ੍ਰੇਟ ਨਾਭਾ ਨੂੰ ਦਿੱ... ਅਗਲੀ ਖ਼ਬਰ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਵਲੋਂ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।