ਨਾਭਾ, 7 ਮਈ (ਜਗਨਾਰ ਸਿੰਘ ਦੁਲੱਦੀ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਸਹÏਲੀ ਵਲੋਂ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਉਪ ਮੰਡਲ ਮੈਜਿਸਟ੍ਰੇਟ ਏ.ਪੀ. ਸਿੰਘ ਸੋਮਲ ਨਾਭਾ ਨੂੰ ਮੰਗ ਪੱਤਰ ਦਿੱਤਾ ਗਿਆ¢ ਉਪਰੰਤ ਗੱਲਬਾਤ ਕਰਦੇ ਹੋਏ ਜਥੇਦਾਰ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਰਕਾਰੀ ਸਕੂਲਾਂ ਅਤੇ ਪ੍ਰਾਈਵੇਟ ਸਕੂਲਾਂ ਵਿਚ ਜੋ ਬਸਾਂ, ਆਟੋ ਜਾਂ ਹੋਰ ਵਾਹਨਾਂ ਰਾਹੀਂ ਬੱਚਿਆਂ ਨੂੰ ਸਕੂਲਾਂ ਵਿਚ ਲਿਆਂਦਾ ਜਾਂਦਾ ਹੈ, ਛੁੱਟੀਆਂ ਦੇ ਦਿਨਾਂ ਵਿਚ ਇਹ ਵਾਹਨ ਪੂਰੀ ਤਰ੍ਹਾਂ ਠੀਕ ਕਰਵਾਏ ਜਾਣ ਤਾਂ ਕਿ ਰੋਜ਼ਾਨਾ ਪੰਜਾਬ ਅੰਦਰ ਵਾਪਰ ਰਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ¢ ਉਨ੍ਹਾਂ ਕਿਹਾ ਕਿ ਹਰ ਪਰਿਵਾਰ ਵਿਚ ਇਕ ਜਾਂ ਦੋ ਬੱਚੇ ਹਨ, ਜਾਨਾਂ ਬਹੁਤ ਕੀਮਤੀ ਹਨ, ਇਹ ਵਾਹਨ ਚਾਲਕਾਂ ਦੇ ਨਾ ਵਰਦੀ, ਨਾ ਕੋਈ ਸਾਇਰਨ, ਨਾ ਕੋਈ ਇਸ਼ਾਰਾ ਚੱਲਦਾ, ਨਾ ਕੋਈ ਡਰਾਈਵਰਾਂ ਦਾ ਲਾਇਸੈਂਸ ਚੈੱਕ ਕਰਦਾ ਹੈ¢ ਜਥੇਦਾਰ ਸਹੋਲੀ ਨੇ ਕਿਹਾ ਕਿ ਪੰਜਾਬ ਵਿੱਚ ਰੋਜ ਨਵੀਆਂ ਤੋਂ ਨਵੀਆਂ ਘਟਨਾਵਾਂ ਵਾਪਰਦੀਆਂ ਹਨ ਉਨ੍ਹਾਂ ਨੂੰ ਮੁੱਖ ਰੱਖਦੇ ਹੋਏ ਆਪ ਨੂੰ ਇਨ੍ਹਾਂ ਸਕੂਲਾਂ ਵਾਲਿਆਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ ਜਾਂ ਚਿੱਠੀਆਂ ਕੱਢੇ ਕੇ ਇਨ੍ਹਾਂ ਨੂੰ ਇਤਲਾਹ ਦੇਣੀ ਚਾਹੀਦੀ ਹੈ ਕਿ ਇਸ ਤਰ੍ਹਾਂ ਦੇ ਹਾਦਸੇ ਨਾ ਵਾਪਰ ਸਕਣ¢ ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੇ ਹਾਦਸੇ ਹੁੰਦੇ ਹਨ ਤਾਂ ਸਕੂਲ ਦੇ ਮਾਲਿਕ ਅਤੇ ਪਿ੍ੰਸੀਪਲ ਬਰਾਬਰ ਦੇ ਜਿੰਮੇਵਾਰ ਹੋਣਗੇ¢ ਜਥੇਦਾਰ ਸਹੋਲੀ ਨੇ ਕਿਹਾ ਕਿ ਪਿਛਲੇ ਮਹੀਨੇ ਵੀ ਅਕਾਲੀ ਦਲ ਸੁਤੰਤਰ ਵਲੋਂ ਉਪ ਮੰਡਲ ਮੈਜਿਸਟ੍ਰੇਟ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਜਿਹੜੇ ਕਿ ਆਪ ਮੁਹਾਰੇ ਟਿੱਪਰ ਟੋਆ ਢੁਆਈ ਕਰਦੇ ਹਨ ਉਨ੍ਹਾਂ ਦੀ ਵੀ ਚੈਕਿੰਗ ਕੀਤੀ ਜਾਵੇ, ਇਹ ਵੀ ਵੱਡਾ ਐਕਸੀਡੈਂਟ ਦਾ ਕਾਰਨ ਬਣਦੇ ਹਨ¢ ਉਨ੍ਹਾਂ ਕਿਹਾ ਕਿ ਨਿੱਜੀ ਤੌਰ 'ਤੇ ਟ੍ਰੈਫਿਕ ਪੁਲਿਸ ਨੂੰ ਅਤੇ ਟਰਾਂਸਪੋਰਟ ਮਹਿਕਮੇ ਨੂੰ ਚਿੱਠੀ ਕੱਢ ਕੇ ਇਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਵੇ¢ ਇਸ ਮÏਕੇ ਕਾਮਰੇਡ ਜਗਮੀਤ ਸਿੰਘ, ਹਰਬੰਸ ਸਿੰਘ ਖਟੜਾ, ਸੁਰਜੀਤ ਸਿੰਘ ਬਾਬਰਪੁਰ, ਸੁਖਦੇਵ ਸਿੰਘ ਬਾਗੜੀਆਂ ਆਦਿ ਹਾਜ਼ਰ ਸਨ¢