ਪਟਿਆਲਾ, 7 ਮਈ (ਮਨਦੀਪ ਸਿੰਘ ਖਰੌੜ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ ਚੈੱਕ ਬਾਊਾਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਾਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫÏਜਦਾਰੀ ਕੰਪਾਊਾਡੇਬਲ ਕੇਸ ਅਤੇ ਹੋਰ ਦੀਵਾਨੀ ਝਗੜੇ ਅਤੇ ਅਦਾਲਤਾਂ ਵਿਚ ਲੰਬਿਤ ਕੇਸਾਂ ਨਾਲ ਸਬੰਧਤ ਟਿ੍ਬਿਊਨਲ ਜਿਵੇਂ ਕਿ ਕ੍ਰਿਮੀਨਲ ਕੰਪਾਊਾਡੇਬਲ ਕੇਸ, ਚੈੱਕ ਬਾਊਾਸ ਕੇਸ, ਮਨੀ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਲੇਬਰ ਅਤੇ ਰੁਜ਼ਗਾਰ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਕੇਸ (ਨਾਨ-ਕੰਪਾਊਾਡੇਬਲ ਨੂੰ ਛੱਡ ਕੇ), ਵਿਆਹੁਤਾ ਝਗੜੇ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ ਮਾਮਲੇ (ਸਿਵਲ ਅਦਾਲਤਾਂ/ਟਿ੍ਬਿਊਨਲਾਂ ਅੱਗੇ ਲੰਬਿਤ), ਤਨਖ਼ਾਹ ਅਤੇ ਭੱਤਿਆਂ ਅਤੇ ਸੇਵਾਮੁਕਤੀ ਲਾਭਾਂ, ਮਾਲ ਕੇਸਾਂ ਆਦਿ ਨਾਲ ਸੰਬੰਧਤ ਕੇਸਾਂ ਲਈ ਨੈਸਨਲ ਲੋਕ ਅਦਾਲਤ ਦਾ ਆਯੋਜਨ 9.5.2026 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਕੀਤਾ ਜਾਵੇਗਾ¢ ਇਸ ਮੰਤਵ ਲਈ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਨਿਆਂਇਕ ਅਦਾਲਤਾਂ ਦੇ ਬੈਂਚਾਂ ਦਾ ਗਠਨ ਕੀਤਾ ਜਾਵੇਗਾ¢ ਅਸ਼ੋਕ ਕੁਮਾਰ ਚੋਹਾਨ, ਚੀਫ ਜੂਡੀਸਿਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਢਲਾ ਉਦੇਸ਼ ਸਮਝੌਤਿਆਂ ਰਾਹੀਂ ਝਗੜਿਆਂ ਨੂੰ ਸੁਲਝਾਉਣਾ ਹੈ¢