ਦੇਵੀਗੜ੍ਹ, 7 ਮਈ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਦੇ ਵਿਦਿਆਰਥੀਆਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਚੈਂਪੀਅਨਸ਼ਿਪ ਹਿੰਦੂ ਪਬਲਿਕ ਹਾਈ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ | ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਭਰ ਤੋਂ ਲਗਭਗ 200 ਖਿਡਾਰੀਆਂ ਨੇ ਭਾਗ ਲਿਆ ਅਤੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋੲ ਤਗਮੇ ਆਪਣੇ ਨਾਮ ਕੀਤੇ | ਜਿਸ ਦੇ ਤਹਿਤ ਕਰਨ ਗਿਰ ਨੇ ਸੋਨੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ ਇਸ਼ਮੀਤ ਕੌਰ, ਮਨਜੋਤ ਕੌਰ, ਰਣਜੋਤ ਕੌਰ ਅਤੇ ਜਸਪ੍ਰੀਤ ਕੌਰ ਨੇ ਚਾਂਦੀ ਦੇ ਤਗਮੇ ਜਿੱਤੇ, ਜਦਕਿ ਅਵਨੀਤ ਕੌਰ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਸਕੂਲ ਪ੍ਰਬੰਧਕਾਂ, ਕੋਚ ਅਤੇ ਅਧਿਆਪਕਾਂ ਵਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਸਰੋਤ ਹੈ |