08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬੀ 'ਵਰਸਿਟੀ ਵਿਖੇ ਕੌਮਾਂਤਰੀ ਯੋਗ ਦਿਵਸ ਦੇ 100 ਦਿਨਾ ਕਾਊਾਟਡਾਊਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 08-05-2026
ਪਟਿਆਲਾ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਭਾਰਤ ਸਰਕਾਰ ਦੇ 'ਆਯੁਸ਼ ਮੰਤਰਾਲੇ' ਦੇ ਸਹਿਯੋਗ ਨਾਲ਼ ਅੱਜ ਯੂਨੀਵਰਸਿਟੀ ਦੇ ਫੁੱਟਬਾਲ ਗਰਾਊਾਡ ਵਿਖੇ ਇਕ ਵਿਸ਼ੇਸ਼ ਯੋਗਾ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ 'ਕੌਮਾਂਤਰੀ ਯੋਗਾ ਦਿਵਸ 2026' ਦੇ ਸੰਬੰਧ ਵਿਚ ਸ਼ੁਰੂ ਕੀਤੇ ਗਏ 100 ਦਿਨਾ ਕਾਊਾਟਡਾਊਨ ਦੇ ਜਸ਼ਨ ਵਜੋਂ ਕਰਵਾਇਆ ਗਿਆ | ਸਵੇਰੇ ਸ਼ੁਰੂ ਹੋਏ ਇਸ ਸਮਾਗਮ ਦੀ ਲਗਾਤਾਰਤਾ ਵਿਚ ਦਿਨ ਸਮੇਂ ਯੋਗ ਬਾਰੇ ਇਕ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ | ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਸਵੇਰੇ ਦੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਅਜੋਕੇ ਦੌਰ ਦੀ ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿਚ ਯੋਗ ਇਕ ਵਰਦਾਨ ਸਾਬਤ ਹੋ ਸਕਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਸੀਂ ਰੋਜਾਨਾ ਯੋਗ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾ ਲਈਏ, ਤਾਂ ਅਸੀਂ ਨਾ ਸਿਰਫ ਸਰੀਰਕ ਬਿਮਾਰੀਆਂ ਤੋਂ ਬਚ ਸਕਦੇ ਹਾਂ, ਸਗੋਂ ਆਪਣੀ ਕਾਰਜਕੁਸ਼ਲਤਾ ਅਤੇ ਇਕਾਗਰਤਾ ਵਿਚ ਵੀ ਵਾਧਾ ਕਰ ਸਕਦੇ ਹਾਂ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਹੀ ਵਿਦਿਆਰਥੀਆਂ ਦੀ ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਯੁਸ਼ ਮੰਤਰਾਲੇ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇਹ 100 ਦਿਨਾ ਕਾਊਾਟਡਾਊਨ ਪ੍ਰੋਗਰਾਮ ਸਮਾਜ ਵਿਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੀ ਦਿਸ਼ਾ ਵਿਚ ਇਕ ਸ਼ਲਾਘਾਯੋਗ ਕਦਮ ਹੈ | ਇਸ ਸਮਾਗਮ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਪਹਿਲਕਦਮੀ 'ਸੀ. ਐੱਮ. ਦੀ ਯੋਗਸ਼ਾਲਾ' ਦੇ ਸਟੇਟ ਕੰਸਲਟੈਂਟ ਅਮਰੇਸ਼ ਕੁਮਾਰ ਝਾਅ ਅਤੇ ਕਮਲੇਸ਼ ਕੁਮਾਰ ਮਿਸ਼ਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਦੀ ਲਗਾਤਾਰਤਾ ਵਿਚ ਹੋਏ ਸੈਮੀਨਾਰ ਦੌਰਾਨ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਰਜਿਸਟਰਾਰ ਸੰਜੀਵ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਓਲੰਪੀਅਨ ਅਰੋਕਿਆ ਰਾਜੀਵ, ਸਵਾਮੀ ਦਿਨੇਸ਼ ਵਰਧਨ ਅਤੇ ਕਾਮਨਵੈਲਥ ਤਗਮਾ ਜੇਤੂ ਗੁਰਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਅਮਰਪ੍ਰੀਤ ਸਿੰਘ ਨੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਯੋਗ ਨਾ ਸਿਰਫ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹੈ, ਸਗੋਂ ਇਹ ਮਾਨਸਿਕ ਸ਼ਾਂਤੀ ਅਤੇ ਅਧਿਆਤਮਿਕ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ | ਡਾ. ਨਿਸ਼ਾਨ ਸਿੰਘ ਦਿਉਲ ਨੇ ਧੰਨਵਾਦੀ ਭਾਸ਼ਣ ਦੌਰਾਨ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਨਿਰੋਗ ਅਤੇ ਖ਼ੁਸ਼ਹਾਲ ਬਣਾਉਣ ਵਿਚ ਸਹਾਈ ਸਿੱਧ ਹੁੰਦੇ ਹਨ | ਆਯੁਸ਼ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੇਰ ਸਮੇਂ ਕਰਵਾਏ ਗਏ ਅਭਿਆਸ ਦੌਰਾਨ ਆਚਾਰੀਆ ਪਰਵਿੰਦਰ ਨੇ ਮੰਤਰਾਲੇ ਦੇ ਪ੍ਰੋਟੋਕੋਲ ਅਨੁਸਾਰ ਯੋਗ ਕਰਵਾਇਆ ਅਤੇ ਯੂਨੀਵਰਸਿਟੀ ਤੋਂ ਯੋਗ ਕੋਚ ਅਚਾਰੀਆ ਜਗਜੀਵਨ ਸਿੰਘ ਦੀ ਅਗਵਾਈ ਵਿਚ ਤਿਆਰ ਟੀਮ ਨੇ ਵੱਖ-ਵੱਖ ਯੋਗ ਆਸਣਾਂ ਅਤੇ ਪ੍ਰਾਣਾਯਾਮ ਆਧਾਰਿਤ ਯੋਗ ਡੈਮੋ ਦੀ ਪੇਸ਼ਕਾਰੀ ਦਿੱਤੀ |
ਪਿਛਲੀ ਖ਼ਬਰ ਮਾਈ ਭਾਗੋ ਬਿ੍ਗੇਡ ਵਲੋਂ ਵਿਸਾਖੀ ਕੀਰਤਨ ਦਰਬਾਰ ਅਗਲੀ ਖ਼ਬਰ ਕੀ ਨਵੀਂ ਬਣਦੀ ਸੜਕ ਨਾਗਰਿਕਾਂ ਦੇ ਜਾਨ-ਮਾਲ ਦੇ ਨੁਕਸਾਨ ਦਾ ਖਦਸ਼ਾ ਬਣੇਗੀ...?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।