08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਗੋਬਿੰਦ ਨਗਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 08-05-2026
ਨਾਭਾ, 7 ਮਈ (ਜਗਨਾਰ ਸਿੰਘ ਦੁਲੱਦੀ)-ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਅੱਜ ਸਥਾਨਕ ਥੂਹੀ ਰੋਡ ਸਥਿਤ ਗੋਬਿੰਦ ਨਗਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ 4 ਸਾਲਾਂ 'ਚ ਕੀਤੀਆਂ ਪ੍ਰਾਪਤੀਆਂ ਅਤੇ ਕੰਮਾਂ ਤੋਂ ਜਾਣੂ ਕਰਵਾਇਆ ਗਿਆ | ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਨੌਜਵਾਨਾਂ ਲਈ 65000 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਰੁਜ਼ਗਾਰ ਦੇ ਹੋਰ ਸਾਧਨ ਪੈਦਾ ਕੀਤੇ ਗਏ ਹਨ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਗੋਬਿੰਦ ਨਗਰ ਦੇ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਉਹ ਠੋਸ ਉਪਰਾਲੇ ਕਰਨਗੇ | ਇਸ ਮੌਕੇ ਮੁਹੱਲਾ ਨਗਰ ਸੁਧਾਰ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਸੁਖਜੀਤ ਸਿੰਘ ਹਾਂਸ, ਲੇਖਕ ਹਰਦਿਆਲ ਸਿੰਘ ਥੂਹੀ, ਵਿੱਕੀ ਧੀਮਾਨ, ਨਗਿੰਦਰ ਸਿੰਘ, ਮਲਕੀਤ ਸਿੰਘ, ਮੀਤਾ ਰਾਮ, ਧਰਮਿੰਦਰ ਸਿੰਘ, ਚਰਨਜੀਤ ਸਿੰਘ, ਜਸਪਾਲ ਸਿੰਘ, ਲਖਵਿੰਦਰ ਸਿੰਘ ਅਤੇ ਅਜੈਬ ਸਿੰਘ ਆਦਿ ਸਮੇਤ ਨਗਰ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਕਿਸਾਨ ਯੂਨੀਅਨ ਪੁਆਧ ਦੀ ਮੀਟਿੰਗ 'ਚ ਕਿਸਾਨਾਂ ਨੂੰ ਬੋਰਾਂ 'ਤੇ ਰੁਖ ਲਾਉਣ ਦੀ ਅਪੀਲ ਅਗਲੀ ਖ਼ਬਰ ਮਾਈ ਭਾਗੋ ਬਿ੍ਗੇਡ ਵਲੋਂ ਵਿਸਾਖੀ ਕੀਰਤਨ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।