08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬੀ 'ਵਰਸਿਟੀ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੈਂਬਰ ਬਾਰ ਕੌਂਸਲ ਵਜੋਂ ਜਿੱਤਣ 'ਤੇ ਕਰਮਜੀਤ ਸਿੰਘ ਚੌਧਰੀ ਦਾ ਸਨਮਾਨ ਸਮਾਰੋਹ ਕਰਵਾਇਆ

ਅਜੀਤ ਡੈਸਕ 08-05-2026
ਪਟਿਆਲਾ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੈੱਸਟ ਹਾਊਸ ਵਿਖੇ ਕਰਮਚਾਰੀ ਸੰਘ ਵਲੋਂ ਐਡ. ਕਰਮਜੀਤ ਸਿੰਘ ਚੌਧਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਬਾਰ ਕੌਂਸਲ ਵਜੋਂ ਜਿੱਤਣ 'ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਐਡ. ਕੁਲਬੀਰ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਰਾਜਪੁਰਾ ਕੋਰਟ, ਐਡਵੋਕੇਟ ਗੁਰਲੀਨ ਕੌਰ ਲੀਗਲ ਰੀਡਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ, ਐਡਵੋਕੇਟ ਮੰਗੂ ਸਿੰਘ ਚੇਅਰਮੈਨ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਐਸੋਸੀਏਸ਼ਨ, ਐਡਵੋਕੇਟ ਜਤਿੰਦਰਪਾਲ ਲੀਗਲ ਐਡਵਾਈਜ਼ਰ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਐਸੋਸੀਏਸ਼ਨ, ਐਡਵੋਕੇਟ ਜਸਪ੍ਰੀਤ ਸਿੰਘ ਪਟਿਆਲਾ ਕੋਰਟ, ਐਡਵੋਕੇਟ ਸੰਦੀਪ ਸਿੰਘ ਪਟਿਆਲਾ ਕੋਰਟ, ਤਰਨ ਚੀਮਾ ਪੀਐੱਚ-ਡੀ ਸਕਾਲਰ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਵਲੋਂ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ | ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਇਸ ਮੌਕੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਗੈਰ-ਅਧਿਆਪਨ ਕਰਮਚਾਰੀ ਸੰਘ ਦੀ ਅਗਵਾਈ ਵਿਚ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਲਗਾਇਆ ਧਰਨਾ ਅੱਜ ਵੀ ਜਾਰੀ ਰਿਹਾ | ਉਨ੍ਹਾਂ ਕਿਹਾ ਕਿ ਕਰਮਜੀਤ ਸਿੰਘ ਚੌਧਰੀ, ਮੈਂਬਰ ਬਾਰ ਕੌਂਸਲ, ਪੰਜਾਬ ਅਤੇ ਹਰਿਆਣਾ ਨੇ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਦਾ ਪੂਰਨ ਤੌਰ 'ਤੇ ਸਾਥ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਕਿ੍ਸ਼ਨ ਕੁਮਾਰ, ਮਨਦੀਪ ਚਹਿਲ, ਧਰਮਿੰਦਰ ਸਿੰਘ ਪੰਨੂ, ਮਾਘੀ ਸਿੰਘ, ਚਮਕੌਰ ਸਿੰਘ, ਕੁਲਦੀਪ, ਅਜੇ ਅਰੋੜਾ, ਰਾਜੇਸ਼ ਗੱਗੂ, ਪਰਮਜੀਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਚਣੋਂ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ 'ਬਾਲ ਲੇਖਕ' ਕਾਨਫ਼ਰੰਸ ਦੌਰਾਨ ਪੰਜਾਬ ਪੱਧਰ 'ਤੇ ਚੋਣ ਅਗਲੀ ਖ਼ਬਰ ਬੰਗਾਲ ਤੇ ਦੋ ਰਾਜਾਂ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਪੰਜਾਬ ਫ਼ਤਹਿ ਕਰੇਗੀ ਭਾਜਪਾ-ਗੁਰਵਿੰਦਰ ਕਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।