08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪਿੰਡ ਲੇਹਲਾਂ ਜਗੀਰ ਵਿਖੇ ਪਹਿਲੇ ਕਿ੍ਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼

ਪਿੰਡ ਲੇਹਲਾਂ ਜਗੀਰ ਵਿਖੇ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ਵਿਚ ਨੌਜਵਾਨਾਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਵਾਰਿਸ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਡਰੌਲੀ | ਨਾਲ ਹਨ ਸਰਪੰਚ ਨਰਿੰਦਰ ਸਿੰਘ ਭਿੰਡਰ ਅਤੇ ਹੋਰ ਨਗਰ ਨਿਵਾਸੀ | ਅਜੀਤ ਤਸਵੀਰ <br/> 17-05-2026
ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਪਿੰਡ ਲੇਹਲਾਂ ਜਗੀਰ ਵਿਖੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਦੇ ਮਕਸਦ ਨਾਲ ਪਹਿਲੇ ਕਿ੍ਕਟ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ | ਇਹ ਖੇਡ ਸਮਾਗਮ ਪਿੰਡ ਦੇ ਸਰਪੰਚ ਨਰਿੰਦਰ ਸਿੰਘ ਭਿੰਡਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਅਤੇ ਭਰਵੇਂ ਸਹਿਯੋਗ ਸਦਕਾ ਉਲੀਕਿਆ ਗਿਆ ਹੈ, ਜਿਸ ਵਿੱਚ ਇਲਾਕੇ ਭਰ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ | ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਦੌਰਾਨ ਸ਼ਿਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਡਰੌਲੀ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ | ਉਨ੍ਹਾਂ ਦੇ ਨਾਲ ਪਾਰਟੀ ਦੇ ਖਜ਼ਾਨਚੀ ਗੁਰਜੀਤ ਸਿੰਘ ਜੋਗੀਪੁਰ, ਪ੍ਰੋਫੈਸਰ ਗੁਰਪ੍ਰੀਤ ਸਿੰਘ ਅੰਟਾਲ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਮਰਦਾਂਪੁਰ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਮੈਚਾਂ ਦੇ ਰਸਮੀ ਆਗਾਜ਼ ਤੋਂ ਬਾਅਦ ਸਿੱਖ ਪੰਥ ਦੀ ਮਾਨਯੋਗ ਸ਼ਖਸੀਅਤ ਬਾਬਾ ਰਤਨ ਸਿੰਘ ਭੂਰੀ ਵਾਲੇ ਵੀ ਖੇਡ ਮੈਦਾਨ ਵਿੱਚ ਪਹੁੰਚੇ | ਉਨ੍ਹਾਂ ਨੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਖੇਡ ਭਾਵਨਾ ਨਾਲ ਖੇਡਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਰਪੰਚ ਨਰਿੰਦਰ ਸਿੰਘ ਭਿੰਡਰ ਨੇ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਭਾਰਤੀਆਂ ਦਾ ਉਚੇਚਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਕਲਵਾਣਾ ਯੂ ਐਸ ਏ, ਬੱਬੂ ਜਲਾਲਾਬਾਦ, ਖੁਸ਼ਮੀਤ ਸਿੰਘ ਕੌੜਾ ਅਸਟ੍ਰੇਲੀਆ ਅਤੇ ਦਰਬਾਜ ਸਿੰਘ ਵੱਲੋਂ ਦਿੱਤੇ ਗਏ ਵਿਸ਼ੇਸ਼ ਵਿੱਤੀ ਅਤੇ ਨੈਤਿਕ ਸਹਿਯੋਗ ਸਦਕਾ ਹੀ ਇਹ ਖੇਡ ਮੇਲਾ ਸੰਭਵ ਹੋ ਸਕਿਆ ਹੈ | ਖੇਡ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਵਿੱਚ ਪਿੰਡ ਦੇ ਨੌਜਵਾਨਾਂ ਅਤੇ ਮੋਹਤਬਰਾਂ ਨੇ ਦਿਨ-ਰਾਤ ਇੱਕ ਕੀਤਾ | ਇਸ ਦੌਰਾਨ ਵਿਕਰਮ ਸਿੰਘ, ਮੁੱਖਵਿੰਦਰ ਸਿੰਘ, ਵਰਿੰਦਰ ਸਿੰਘ, ਨਿਸ਼ਾਨ ਸਿੰਘ, ਫੱਲਦੀਪ ਸਿੰਘ, ਅਤਿੰਦਰਪਾਲ ਸਿੰਘ, ਇੰਦਰਜੀਤ ਸਿੰਘ, ਰਮਿੰਦਰ ਸਿੰਘ, ਅਮਰਿੰਦਰ ਸਿੰਘ, ਨਵਰਾਜ ਸਿੰਘ, ਕਰਨ ਸਿੰਘ, ਹਰਜਿੰਦਰ ਸਿੰਘ ਸਮੇਤ ਜਗੀਰ ਸਿੰਘ ਪ੍ਰਧਾਨ ਵੀ ਮੁੱਖ ਰੂਪ ਵਿੱਚ ਮੌਜੂਦ ਸਨ | ਟੂਰਨਾਮੈਂਟ ਦੇ ਪਹਿਲੇ ਦਿਨ ਨੌਜਵਾਨਾਂ ਅਤੇ ਦਰਸ਼ਕਾਂ ਵਿੱਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਅਤੇ ਰੌਣਕ ਦੇਖਣ ਨੂੰ ਮਿਲੀ | ਬੁਲਾਰਿਆਂ ਨੇ ਉਮੀਦ ਜਤਾਈ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਆਦਤ ਤੋਂ ਦੂਰ ਰੱਖਣ, ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਅਤੇ ਇੱਕ ਨਰੋਏ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਵਿਚ ਬੇਹੱਦ ਅਹਿਮ ਭੂਮਿਕਾ ਨਿਭਾਉਣਗੇ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵਲੋਂ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਗਵਰਨਰ ਪੰਜਾਬ ਤੇ ਭਾਜਪਾ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਨਾਜਾਇਜ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।