ਪਟਿਆਲਾ, 16 ਮਈ ( ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਦਾ ਚੇਅਰਮੈਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਨਿਯੁਕਤ ਕੀਤਾ ਗਿਆ | ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਰੱਖੜਾ ਦੀ ਨਿਯੁਕਤੀ ਤੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਹੀ ਅਹੁਦੇਦਾਰਾਂ ਨੇ ਖੁਸ਼ੀ ਪ੍ਰਗਟਾਈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਸ਼ੇਖੂਪੁਰ ਅਤੇ ਉਨ੍ਹਾਂ ਦੇ ਹਲਕੇ ਦੀ ਸਮੁੱਚੀ ਟੀਮ ਨੇ ਵਿਸ਼ੇਸ਼ ਤੌਰ 'ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਰਣਧੀਰ ਸਿੰਘ ਰੱਖੜਾ ਨੂੰ ਵਧਾਈ ਦਿੱਤੀ | ਭੁਪਿੰਦਰ ਸਿੰਘ ਸ਼ੇਖੂਪੁਰ ਨੇ ਕਿਹਾ ਕਿ ਰਣਧੀਰ ਸਿੰਘ ਰੱਖੜਾ ਦੇ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਨਿਯੁਕਤ ਹੋਣ ਤੇ ਸਮੁੱਚੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਕਮਲਦੀਪ ਸਿੰਘ ਢੰਡਾ, ਪ੍ਰਕਾਸ਼ ਸਿੰਘ ਆਲਮਪੁਰ, ਅਮਰੀਕ ਸਿੰਘ ਲੋਚਵਾਂ, ਹਰਵਿੰਦਰ ਸਿੰਘ ਮਹਿਮੂਦਪੁਰ, ਗੁਰਵਿੰਦਰ ਸਿੰਘ ਰਾਮਪੁਰ, ਗੁਰਵਿੰਦਰ ਸਿੰਘ ਸ਼ੇਰਾ, ਪ੍ਰੀਤਮ ਸਿੰਘ ਖ਼ਾਨਪੁਰ, ਗੁਰਚਰਨ ਸਿੰਘ ਸਿਹਰਾ, ਗੁਰਦਾਸ ਸਿੰਘ ਢੀਂਡਸਾ, ਹਰਕੇਸ਼ ਸਿੰਘ, ਜਗਦੀਸ਼ ਸਿੰਘ ਸਰਾਲਾ, ਪਰਮਿੰਦਰ ਸਿੰਘ ਆਦਿ ਮੌਜੂਦ