ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਹਾਈ ਸਕੂਲ ਰਾਮਗੜ, ਮੋਤੀ ਬਾਗ ਪਟਿਆਲਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੌ ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਸਕੂਲ ਮੁਖੀ ਪਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਲਾਨਾ ਨਤੀਜਿਆਂ ਵਿਚੋਂ ਦਸਵੀਂ ਦੀ ਵਿਦਿਆਰਥਣ ਗਗਨਦੀਪ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਸਲੀਨ ਕੌਰ ਨੇ ਦੂਜਾ ਅਤੇ ਸ਼ਿਵਾਨੀ ਨੇ ਤੀਜਾ ਸਥਾਨ ਹਾਸਿਲ ਕੀਤਾ | ਉਨਾਂ ਅੱਗੇ ਦੱਸਿਆ ਕਿ ਸਕੂਲ ਵਿਚਲੇ ਸਾਰੇ ਵਿਦਿਆਰਥੀ ਪਾਸ ਹਨ ਅਤੇ ਬਹੁਤੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ 'ਤੇ ਪਰਵਿੰਦਰ ਕੌਰ ਅਤੇ ਸਕੂਲ ਸਟਾਫ਼ ਵਲੋਂ ਮੋਹਰੀ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਸਮੁੱਚਾ ਸਕੂਲ ਸਟਾਫ਼ ਵੀ ਮੌਜੂਦ ਸੀ |