09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਵਲੋਂ ਭੁੱਨਰਹੇੜੀ 'ਚ ਰੋਸ ਪ੍ਰਦਰਸ਼ਨ

ਅਜੀਤ ਡੈਸਕ 17-05-2026
ਭੁੱਨਰਹੇੜੀ, 16 ਮਈ (ਧਨਵੰਤ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਵਲੋਂ ਭੁੱਨਰਹੇੜੀ ਬਜ਼ਾਰ ਵਿਚ ਕੇਂਦਰ ਸਰਕਾਰ ਅਤੇ ਪੰਜਾਬ ਦੇ ਗਵਰਨਰ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਿਸਾਨਾਂ ਨੇ ਪੁਤਲੇ ਸਾੜ ਕੇ ਆਪਣਾ ਗੁੱਸਾ ਪ੍ਰਗਟ ਕਰਦਿਆਂ ਕੇਦਰ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ | ਰੋਸ ਮੁਹਜਰੇ ਦੀ ਅਗਵਾਈ ਸੁਖਵਿੰਦਰ ਸਿੰਘ ਮਹਿਮੂਦਪੁਰ ਨੇ ਕਰਦਿਆਂ ਕਿਹਾ ਕਿ ਭਾਖੜਾ ਮੈਨੇਜਮੈਂਟ ਦੇ ਮਾਮਲੇ ਵਿਚ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ, ਜੋ ਸੂਬੇ ਦੇ ਹਿੱਤਾਂ ਨਾਲ ਸਿੱਧਾ ਖਿਲਵਾੜ ਹੈ | ਉਨ੍ਹਾਂ ਦੱਸਿਆ ਕਿ ਇਸ ਮਸਲੇ ਸਬੰਧੀ ਕਿਸਾਨ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਗਏ ਸਨ, ਪਰ ਉੱਥੇ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਗਈ | ਸ਼ਾਂਤੀਪੂਰਵਕ ਢੰਗ ਨਾਲ ਆਪਣੀ ਆਵਾਜ਼ ਉਠਾ ਰਹੇ ਕਿਸਾਨਾਂ ਉੱਤੇ ਪ੍ਰਸ਼ਾਸਨ ਵਲੋਂ ਪਾਣੀ ਦੀਆਂ ਬੌਛਾਰਾਂ ਮਾਰੀਆਂ ਗਈਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਦੀ ਕ੍ਰਾਂਤੀਕਾਰੀ ਕਿਸਾਨ ਵਲੋਂ ਨਿੰਦਾ ਕੀਤੀ ਜਾ ਰਹੀ ਹੈ | ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਗਾਤਾਰ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਾਖੜਾ ਮੈਨੇਜਮੈਂਟ ਦੇ ਮਾਮਲੇ ਵਿਚ ਪੰਜਾਬ ਦੇ ਹਿੱਸੇ ਨੂੰ ਘਟਾਉਣਾ ਧੱਕੇਸਾਹੀ ਹੈ, ਜਿਸ ਨਾਲ ਕਿਸਾਨਾਂ ਅਤੇ ਆਮ ਜਨਤਾ ਨੂੰ ਭਾਰੀ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਪਾਣੀ ਪੰਜਾਬ ਦੀ ਰੀੜ ਦੀ ਹੱਡੀ ਹੈ | ਇਸ 'ਤੇ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਲੋਕਤੰਤਰਕ ਹੱਕਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਗਲਤ ਹੈ | ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕਿਸਾਨ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇਕਜੁੱਟ ਹਨ ਅਤੇ ਆਪਣੇ ਹੱਕਾਂ ਦੀ ਰੱਖਿਆ ਲਈ ਹਰ ਮੋਰਚੇ 'ਤੇ ਲੜਨ ਲਈ ਤਿਆਰ ਹਨ | ਸਰਕਾਰ ਦੇ ਕਿਸੇ ਵੀ ਜ਼ੁਲਮ ਅੱਗੇ ਝੁਕਣ ਵਾਲੇ ਨਹੀਂ ਹਨ |
ਪਿਛਲੀ ਖ਼ਬਰ ਜੀ.ਬੀ.ਆਈ. ਸਕੂਲ ਨੇ ਇੰਗਲਿਸ਼ ਡੈਕਲਾਮੇਸਨ ਮੁਕਾਬਲੇ 'ਚ ਹਾਸਿਲ ਕੀਤਾ ''ਬੈੱਸਟ ਪਰਫਾਰਮਿੰਗ ਸਕੂਲ'' ਦਾ ਖ਼ਿਤਾਬ ਅਗਲੀ ਖ਼ਬਰ ਕਿਸਾਨਾਂ ਨੇ ਰਾਜਪਾਲ ਤੇ ਬੀ.ਜੇ.ਪੀ. ਆਗੂਆਂ ਦੇ ਫੂਕੇ ਪੁਤਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।