09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਾਂਗਰਸ ਪਾਰਟੀ ਨਾਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ-ਧਰਮਸੋਤ, ਨਿੱਕੂ ਕਾਕਾ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕਾਕਾ ਜਸਦੀਪ ਸਿੰਘ ਨਿੱਕੂ ਕਾਂਗਰਸੀ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾਉਂਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 17-05-2026
ਨਾਭਾ, 16 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਨਾਲ-ਨਾਲ ਨਾਭਾ ਸ਼ਹਿਰ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰਵਾਏਗੀ, ਕਿਉਂ ਜੋ ਸ਼ਹਿਰ ਦਾ ਜੋ ਵੀ ਵਿਕਾਸ ਹੋਇਆ ਹੈ ਉਹ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਹੀ ਹੋਇਆ ਹੈ | ਇਹ ਗੱਲਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕਾਕਾ ਜਸਦੀਪ ਸਿੰਘ ਨਿੱਕੂ ਵਲੋਂ ਪਾਰਟੀ ਦੇ ਨਗਰ ਕੌਂਸਲ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ ਝੂਠ ਦੀ ਰਾਜਨੀਤੀ ਕਰ ਰਹੀਆਂ ਹਨ ਜਦੋਂ ਕਿ ਕਾਂਗਰਸ ਪਾਰਟੀ ਜੋ ਕਹਿੰਦੀ ਹੈ ਉਹ ਕਰਦੀ ਹੈ, ਇਸ ਕਰਕੇ ਸ਼ਹਿਰ ਵਾਸੀਆਂ ਨੂੰ ਵੀ ਕਾਂਗਰਸ ਪਾਰਟੀ 'ਤੇ ਵਿਸ਼ਵਾਸ ਹੈ ਅਤੇ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਹੀ ਉਤਾਵਲੇ ਨਜ਼ਰ ਆ ਰਹੇ ਹਨ | ਧਰਮਸੋਤ ਨੇ ਕਿਹਾ ਕਿ ਅੱਜ ਜਿੰਨੇ ਵੀ ਸ਼ਹਿਰ ਅੰਦਰ ਵਿਕਾਸ ਕਰ ਰਹੇ ਕਾਰਜ ਚੱਲ ਰਹੇ ਹਨ ਉਹ ਕਾਂਗਰਸ ਦੀ ਸਰਕਾਰ ਸਮੇਂ ਆਏ ਫ਼ੰਡਾਂ ਕਾਰਨ ਹੀ ਚੱਲ ਰਹੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਾਂ ਨਾਭਾ ਸ਼ਹਿਰ ਲਈ ਇਕ ਪੈਸੇ ਦਾ ਵੀ ਫ਼ੰਡ ਵਿਕਾਸ ਕਾਰਜਾਂ ਲਈ ਜਾਰੀ ਨਹੀਂ ਕੀਤਾ | ਇਸ ਮੌਕੇ ਸਾਬਕਾ ਪ੍ਰਧਾਨ ਨਰਿੰਦਰਜੀਤ ਸਿੰਘ ਭਾਟੀਆ, ਗੁਰਚਰਨ ਸਿੰਘ ਸਾਬਕਾ ਸਰਪੰਚ ਦੁਲੱਦੀ, ਹਰਦੇਵ ਸਿੰਘ ਸਰਾਓ, ਗੁਰਬਖਸੀਸ ਸਿੰਘ ਭੱਟੀ ਸਾਬਕਾ ਪ੍ਰਧਾਨ ਨਗਰ ਕੌਂਸਲ, ਬਲਵੰਤ ਸਿੰਘ ਜੀਤ ਰਾਜਗੜ, ਰਾਜੇਸ਼ ਬਬਲਾ ਸਾਬਕਾ ਪ੍ਰਧਾਨ, ਸਲੀਮ ਮੁਹੰਮਦ ਰਾਜਾ, ਸਮੀਨਾ, ਨਰੇਸ਼ ਕੁਮਾਰ ਸ਼ਰਮਾ ਅਜੈਬ ਸਿੰਘ ਜੈਬੂ ਆਦਿ ਤੋਂ ਇਲਾਵਾ ਨਗਰ ਕੌਂਸਲ ਚੋਣਾਂ ਲੜ ਰਹੇ ਉਮੀਦਵਾਰ ਮੌਜੂਦ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਨਗਰ ਕੌਂਸਲ ਚੋਣਾਂ ਲੜਨ ਵਾਲੇ ਉਮੀਦਵਾਰਾਂ ਵਲੋਂ ਕਾਗ਼ਜ਼ ਕੀਤੇ ਗਏ ਦਾਖਲ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਨਾਮਜ਼ਦਗੀ ਪੇਪਰ ਭਰਨ ਦਾ ਝਮੇਲਾ, ਆਪਣੇ ਹੀ ਬਣੇ ਆਪਣਿਆਂ ਲਈ ਗਲੇ ਦੀ ਹੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।