09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਆਮ ਆਦਮੀ ਪਾਰਟੀ ਦੇ ਨਗਰ ਕੌਂਸਲ ਚੋਣਾਂ ਲੜਨ ਵਾਲੇ ਉਮੀਦਵਾਰਾਂ ਵਲੋਂ ਕਾਗ਼ਜ਼ ਕੀਤੇ ਗਏ ਦਾਖਲ

ਨਾਭਾ ਦੇ ਵਿਧਾਇਕ ਵਾਰਡ ਨੰਬਰ 23 ਤੋਂ ਨਗਰ ਕੌਂਸਲ ਚੋਣਾਂ ਲੜ ਰਹੇ ਉਮੀਦਵਾਰ ਰੋਜੀ ਨਾਗਪਾਲ ਦੇ ਕਾਗ਼ਜ਼ ਦਾਖਲ ਕਰਵਾਉਂਦੇ ਹੋਏ ਨਾਲ ਹਨ ਦੀਪਕ ਨਾਗਪਾਲ ਤੇ ਹੋਰ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 17-05-2026
ਨਾਭਾ, 16 ਮਈ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਪੰਜਾਬ ਅੰਦਰ ਵਿਕਾਸ ਦੇ ਮੁੱਦੇ 'ਤੇ ਨਗਰ ਕੌਂਸਲ ਚੋਣਾਂ ਲੜ ਰਹੀ ਹੈ, ਕਿਉਂ ਜੋ ਆਮ ਆਦਮੀ ਪਾਰਟੀ ਵਲੋਂ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰਾਂ ਤੇ ਪਿੰਡਾਂ ਦਾ ਵਿਕਾਸ ਕਰਵਾਇਆ ਗਿਆ ਹੈ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਨਗਰ ਕੌਂਸਲ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਸ਼ਹਿਰ ਵਾਸੀਆਂ ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਰਕੇ ਆਮ ਆਦਮੀ ਪਾਰਟੀ ਨਾਭਾ ਦੇ ਸਾਰੇ ਹੀ ਵਾਰਡਾਂ ਵਿਚ ਭਾਰੀ ਬਹੁਮਤ ਨਾਲ ਨਗਰ ਕੌਂਸਲ ਚੋਣਾਂ ਜਿੱਤੇਗੀ | ਵਿਧਾਇਕ ਦੇਵ ਮਾਨ ਨੇ ਕਿਹਾ ਵਿਰੋਧੀ ਪਾਰਟੀਆਂ ਕੋਲ ਤਾਂ ਉਮੀਦਵਾਰ ਵੀ ਪੂਰੇ ਨਹੀਂ ਹੋ ਰਹੇ, ਜਿਸ ਕਰਕੇ ਆਮ ਆਦਮੀ ਪਾਰਟੀ ਨੂੰ ਲੋਕ ਫ਼ਤਵਾ ਦੇਣ ਲਈ ਉਤਾਵਲੇ ਹਨ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, ਸਾਬਕਾ ਚੇਅਰਮੈਨ ਦੀਪਾ ਰਾਮਗੜ, ਗੁਰਦੀਪ ਸਿੰਘ ਟਿਵਾਣਾ ਚੇਅਰਮੈਨ ਮਾਰਕੀਟ ਕਮੇਟੀ ਨਾਭਾ, ਅਮਰਦੀਪ ਸਿੰਘ ਖੰਨਾ ਸਾਬਕਾ ਚੇਅਰਮੈਨ, ਦੀਪਕ ਨਾਗਪਾਲ, ਹਰਪ੍ਰੀਤ ਸਿੰਘ ਪ੍ਰੀਤ, ਸਾਬਕਾ ਕੌਂਸਲਰ ਹਿਤੇਸ਼ ਖੱਟਰ, ਕਮਲ ਕੁਮਾਰ ਰਾਜੂ, ਸਿਮਰਨ ਅੜਕ ਚੌਹਾਨ, ਕਪਿਲ ਮਾਨ ਆਦਿ ਸਮੁੱਚੇ ਵਾਰਡਾਂ ਦੇ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਬਨੂੜ ਕੌਂਸਲ ਦੇ 13 ਵਾਰਡਾਂ ਲਈ 56 ਉਮੀਦਵਾਰਾਂ ਨੇ ਕੀਤੀਆਂ ਨਾਮਜ਼ਦਗੀਆਂ ਦਾਖ਼ਲ ਅਗਲੀ ਖ਼ਬਰ ਕਾਂਗਰਸ ਪਾਰਟੀ ਨਾਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ-ਧਰਮਸੋਤ, ਨਿੱਕੂ ਕਾਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।