09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਹਲਕਾ ਸਨੌਰ ਦੇ ਪਿੰਡ ਅਸਰਪੁਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ ਨੇ ਦਿਖਾਈ ਹਰੀ ਝੰਡੀ

ਪਿੰਡ ਅਸਰਪੁਰ ਵਿਖੇ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ ਅਤੇ ਹੋਰ ਪਤਵੰਤੇ ਸੱਜਣ | ਅਜੀਤ ਤਸਵੀਰ <br/> 17-05-2026
ਸਨੌਰ, 16 ਮਈ (ਸੋਖਲ)-ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਹਲਕਾ ਸਨੌਰ ਦੇ ਪਿੰਡ ਅਸਰਪੁਰ ਤੋਂ ਬਜ਼ੁਰਗ ਸ਼ਰਧਾਲੂਆਂ ਦੀ ਇਕ ਬੱਸ ਨੂੰ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ ਅਤੇ ਗੁਰਪ੍ਰੀਤ ਸਿੰਘ ਸਰਪੰਚ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਦੱਸਣਯੋਗ ਹੈ ਕਿ ਇਹ ਬੱਸ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤੀ ਗਈ ਹੈ, ਜਿਸ ਨੂੰ ਲੈ ਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਦੀ ਵਧਾਈ ਦਿੰਦੇ ਹੋਏ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਯੋਗ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਤੱਕ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ | ਇਹ ਤੀਰਥ ਯਾਤਰਾ ਸਕੀਮ ਉਨ੍ਹਾਂ ਬਜ਼ੁਰਗਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ, ਜੋ ਆਰਥਿਕ ਤੰਗੀ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ | ਹੁਣ ਸਰਕਾਰ ਆਪਣੇ ਖ਼ਰਚੇ 'ਤੇ ਬਜ਼ੁਰਗਾਂ ਨੂੰ ਵੀਆਈਪੀ ਸਹੂਲਤਾਂ ਸਹਿਤ ਯਾਤਰਾ ਕਰਵਾ ਰਹੀ ਹੈ | ਘੁਮਾਣ ਨੇ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਆਉਣ-ਜਾਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ | ਉਨ੍ਹਾਂ ਬਜ਼ੁਰਗਾਂ ਤੋਂ ਅਸੀਸਾਂ ਲੈਂਦੇ ਹੋਏ ਉਨ੍ਹਾਂ ਦੀ ਸੁਖਾਵੀਂ ਯਾਤਰਾ ਲਈ ਅਰਦਾਸ ਕੀਤੀ | ਇਸ ਮੌਕੇ ਪਿੰਡ ਅਸਰਪੁਰ ਦੇ ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਵਾਈਸ ਚੇਅਰਮੈਨ ਹਰਪ੍ਰੀਤ ਘੁੰਮਣ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ, ਪੰਚ, ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰ ਤੋਂ ਇਲਾਵਾ ਗੁਰਮੀਤ ਸਿੰਘ ਅਸਰਪੁਰ, ਲਾਜਪਤ ਸਿੰਘ ਸਰਪੰਚ ਪੂਨੀਆ ਜੱਟਾਂ, ਹਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸੰਦੀਪ ਸਿੰਘ ਸਰਪੰਚ ਕਰਤਾਰਪੁਰ, ਬਲਵਿੰਦਰ ਸਿੰਘ ਪੰਚ, ਜਤਿੰਦਰ ਸਿੰਘ ਪੰਚ, ਸਮੂਹ ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੇ ਦਰਿਆਈ ਡੈਮ ਕੇਂਦਰ ਸਰਕਾਰ ਦੀ ਅੱਖ 'ਚ ਰੜਕ ਰਹੇ ਨੇ-ਸਤਨਾਮ ਸਿੰਘ ਬਹਿਰੂ ਅਗਲੀ ਖ਼ਬਰ ਚੰਦੂਮਾਜਰਾ ਪਰਿਵਾਰ ਦੀ ਵੀ 'ਆਪ' ਨਾਲ ਤਾਰਾਂ ਜੁੜਨ ਦੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।