09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਦੀ ਅਗਵਾਈ ਹੇਠ ਨੰਬਰਦਾਰਾ ਯੂਨੀਅਨ ਦੀ ਅਹਿਮ ਬੈਠਕ

ਨਾਇਬ ਤਹਿਸੀਲਦਾਰ ਅਰਮਾਨਦੀਪ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਸਮੂਹ ਨੰਬਰਦਾਰ | ਅਜੀਤ ਤਸਵੀਰ <br/> 17-05-2026
ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੀ ਇਕ ਵਿਸ਼ੇਸ਼ ਅਤੇ ਅਹਿਮ ਬੈਠਕ ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਦੀ ਯੋਗ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਰੋਜ਼ਾਨਾ ਦੇ ਕੰਮਕਾਜ ਵਿਚ ਆ ਰਹੀਆਂ ਦਰਪੇਸ਼ ਮੁਸ਼ਕਲਾਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਤੋਂ ਬਾਅਦ ਇਕੱਠੇ ਹੋ ਕੇ ਸਮੂਹ ਨੰਬਰਦਾਰਾਂ ਵੱਲੋਂ ਨਾਇਬ ਤਹਿਸੀਲਦਾਰ ਦੁੱਧਨ ਸਾਧਾਂ ਅਰਮਾਨਦੀਪ ਸਿੰਘ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਨੇ ਕਿਹਾ ਕਿ ਨੰਬਰਦਾਰ ਪਿੰਡਾਂ ਦੇ ਵਿਕਾਸ ਅਤੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਅਤੇ ਆਮ ਜਨਤਾ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਦੇ ਹਨ | ਪਰ ਅਫ਼ਸੋਸ ਦੀ ਗੱਲ ਹੈ ਕਿ ਲਗਾਤਾਰ ਸੇਵਾਵਾਂ ਨਿਭਾਉਣ ਦੇ ਬਾਵਜੂਦ ਵੀ ਨੰਬਰਦਾਰਾਂ ਨੂੰ ਕਈ ਤਰ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦੇ ਮਾਣ-ਭੱਤੇ ਵਿੱਚ ਯੋਗ ਵਾਧਾ ਕੀਤਾ ਜਾਵੇ, ਤਹਿਸੀਲ ਦੁੱਧਨ ਸਾਧਾਂ ਵਿੱਚ ਬੈਠਣ ਲਈ ਯੋਗ ਸਥਾਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਿਹਤ ਸਹੂਲਤਾਂ ਦਾ ਵਿਸ਼ੇਸ਼ ਖ਼ਿਆਲ ਰੱਖਿਆ ਜਾਵੇ | ਮੰਗ ਪੱਤਰ ਲੈਣ ਉਪਰੰਤ ਨਾਇਬ ਤਹਿਸੀਲਦਾਰ ਨੇ ਨੰਬਰਦਾਰ ਯੂਨੀਅਨ ਦੇ ਵਫ਼ਦ ਨੂੰ ਬਹੁਤ ਹਮਦਰਦੀ ਨਾਲ ਸੁਣਿਆ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਥਾਨਕ ਪੱਧਰ ਦੀਆਂ ਜਿਹੜੀਆਂ ਵੀ ਮੁਸ਼ਕਿਲਾਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ 'ਤੇ ਤੁਰੰਤ ਹੱਲ ਕੀਤਾ ਜਾਵੇਗਾ ਅਤੇ ਉੱਚ ਪੱਧਰੀ ਮੰਗਾਂ ਨੂੰ ਸਿਫ਼ਾਰਸ਼ ਸਹਿਤ ਪੰਜਾਬ ਸਰਕਾਰ ਅਤੇ ਸਬੰਧਿਤ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਨੰਬਰਦਾਰਾਂ ਨੂੰ ਕੰਮ ਕਰਨ ਵਿੱਚ ਕੋਈ ਦਿੱਕਤ ਨਾ ਆਵੇ | ਇਸ ਮੌਕੇ ਸਤਿੰਦਰ ਸਿੰਘ ਬਿੱਟੂ, ਪ੍ਰਕਾਸ਼ ਸਿੰਘ, ਗੁਰਦੀਪ ਸਿੰਘ, ਹਾਕਮ ਸਿੰਘ, ਤੇਜਿੰਦਰ ਸਿੰਘ,ਬਾਵਾ ਸਿੰਘ, ਗੁਰਮਿੰਦਰ ਸਿੰਘ, ਜਗਪਾਲ ਸਿੰਘ, ਬਲਵਿੰਦਰ ਸਿੰਘ ਐਡਵੋਕੇਟ, ਅਮਰਜੀਤ ਸਿੰਘ, ਕਰਮਜੀਤ ਸਿੰਘ, ਕਮਲੇਸ਼ ਕੁਮਾਰ,ਜਸਦੇਵ ਸਿੰਘ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਸਮੂਹ ਨੰਬਰਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਅਮਰੀਕਨ ਇੰਡੀਆ ਫਾਊਾਡੇਸ਼ਨ ਵਲੋਂ 13 ਹੋਣਹਾਰ ਵਿਦਿਆਰਥੀਆਂ ਨੂੰ 3.25 ਲੱਖ ਦੇ ਵਜ਼ੀਫ਼ੇ ਅਗਲੀ ਖ਼ਬਰ ਰਾਜਪੁਰਾ ਨਗਰ ਕੌਂਸਲ ਚੋਣਾਂ 'ਚ ਸਾਰੀਆਂ ਪਾਰਟੀਆਂ ਦੇ ਬਾਗ਼ੀ ਉਮੀਦਵਾਰ ਵਿਗਾੜ ਸਕਦੇ ਹਨ ਖੇਡ ਟਿਕਟ ਨਾ ਮਿਲਣ 'ਤੇ ਹੋਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।