18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਆਪ' ਉਮੀਦਵਾਰ ਹਰਜੋਤ ਸਿੰਘ ਬਾਜਵਾ ਦੇ ਦਫ਼ਤਰ ਦਾ ਉਦਘਾਟਨ ਵਿਧਾਇਕ ਨੀਨਾ ਮਿੱਤਲ ਨੇ ਕੀਤਾ

ਅਜੀਤ ਡੈਸਕ 21-05-2026
ਬਨੂੜ, 20 ਮਈ (ਭੁਪਿੰਦਰ ਸਿੰਘ)-ਨਗਰ ਕੌਂਸਲ ਬਨੂੜ ਦੀਆਂ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਜਿਸ ਦੇ ਚਲਦਿਆਂ ਵਿਧਾਇਕਾ ਨੀਨਾ ਮਿੱਤਲ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਸਿੰਘ ਬਾਜਵਾ ਵਾਰਡ ਨੰਬਰ 6 ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਨੀਨਾ ਮਿੱਤਲ ਨੇ ਗੱਲਬਾਤ ਦੌਰਾਨ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਸੂਬਾ ਵਾਸੀਆਂ ਦੇ ਹਿਤਾਂ ਲਈ ਇਤਿਹਾਸਕ ਕੰਮ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 'ਆਪ' ਦੀ ਨਗਰ ਕੌਂਸਲ ਬਣਨ 'ਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਵਾਰਡ ਵਾਸੀਆਂ ਨੂੰ 'ਆਪ' ਉਮੀਦਵਾਰ ਬਾਜਵਾ ਨੂੰ ਜਿਤਾਉਣ ਲਈ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸੁਖਦੇਵ ਸਿੰਘ ਬਾਜਵਾ, ਗੁਰਬਾਜ਼ ਸਿੰਘ, ਗਗਨਪ੍ਰੀਤ ਸਿੰਘ ਸੰਧੂ, ਜਗਮੋਹਨ ਸਿੰਘ, ਗੁਰਅਵਤਾਰ ਸਿੰਘ ਸੋਨਾ ਸੰਧੂ, ਗੁਰਜੋਤ ਬਾਜਵਾ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਪਾਤੜਾਂ ਦੇ ਵਾਰਡ ਨੰਬਰ-15 ਅੰਦਰ 'ਆਪ' ਉਮੀਦਵਾਰ ਪ੍ਰੀਤੀ ਜੈਨ ਵਲੋਂ ਵਾਰਡ ਅੰਦਰ ਚੋਣ ਰੈਲੀ ਅਗਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਤੇ ਬੀਬਾ ਰੰਧਾਵਾ ਵਲੋਂ 'ਪੱਪੀ' ਦੇ ਹੱਕ 'ਚ ਵਿਸ਼ਾਲ ਚੋਣ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।