18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰ. 3 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਨੇ ਚੋਣ ਮੁਹਿੰਮ ਭਖਾਈ

ਅਜੀਤ ਡੈਸਕ 21-05-2026
ਨਾਭਾ, 20 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਨਗਰੀ ਨਾਭਾ ਸਥਿਤ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰਾਂ ਭਖਾ ਦਿੱਤਾ ਹੈ | ਤਿੰਨ ਵਾਰ ਲਗਾਤਾਰ ਚੋਣ ਜਿੱਤ ਚੁੱਕੇ ਸੀਨੀਅਰ ਕੌਂਸਲਰ ਹਰਪ੍ਰੀਤ ਸਿੰਘ ਪ੍ਰੀਤ ਦਾ ਵਾਰਡ ਨੰਬਰ 3 ਵਿਚ ਵੱਡਾ ਆਧਾਰ ਹੈ | ਹਰਪ੍ਰੀਤ ਸਿੰਘ ਪ੍ਰੀਤ ਨੇ ਆਪਣੇ ਸਮਰਥਕਾਂ ਨਾਲ ਵਾਰਡ ਨੰਬਰ 3 ਵਿਚ ਡੋਰ-ਟੂ-ਡੋਰ ਪ੍ਰਚਾਰ ਕਰਕੇ ਵਾਰਡ ਵਾਸੀਆਂ ਨੂੰ 26 ਮਈ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ 'ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਤੇਜ ਸਿੰਘ, ਰਮਨਦੀਪ ਸਿੰਘ ਮਨੀ, ਮਨਪ੍ਰੀਤ ਸਿੰਘ, ਗਗਨ ਗੋਇਲ, ਗੁਰਮੁਖ ਸਿੰਘ ਭੋਜੋਮਾਜਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਭੱਟੀ ਨੇ ਭਖਾਈ ਚੋਣ ਮੁਹਿੰਮ, ਵਾਰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ 'ਆਪ' ਉਮੀਦਵਾਰ ਸੰਦੀਪ ਸ਼ਰਮਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।