15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਰਕਾਰੀ ਸਕੂਲ ਕਲਿਆਣ ਵਿਖੇ ਬਿਜਲੀ ਦੀ ਬੱਚਤ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 22-05-2026
ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਲਿਆਣ, ਪਟਿਆਲਾ ਵਿਖੇ Tਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏU ਵਿਸ਼ੇ ਉੱਤੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡੀ.ਐਸ.ਐਮ ਦਫਤਰ ਦੇ ਇੰਜ: ਸ਼ੰਮੀ ਜਿੰਦਲ ਵਧੀਕ ਨਿਗਰਾਨ ਇੰਜੀਨੀਅਰ, ਇੰਜ: ਦੀਪਾਂਸ਼ੂ ਨਿਮਲ ਸਹਾਇਕ ਕਾਰਜਕਾਰੀ ਇੰਜੀਨੀਅਰ, ਇੰਜ: ਗਰੀਸ਼ ਕੁਮਾਰ ਮਹਾਜਨ ਸਹਾਇਕ ਇੰਜੀਨੀਅਰ, ਇੰਜ: ਪੰਕਜ ਸੂਦ, ਏ.ਏ.ਈ, ਇੰਜ ਕਰਮਜੀਤ ਸਿੰਘ ਏ.ਏ.ਈ ਅਤੇ ਇੰਜ: ਅਮਰਜੀਤ ਸਿੰਘ ਏ.ਏ.ਈ ਅਤੇ ਸਕੂਲ ਵੱਲੋਂ ਸ਼੍ਰੀਮਤੀ ਕੁਮਾਰੀ ਹੇਮਾ (ਪਿ੍ੰਸੀਪਲ) ਅਤੇ ਹੋਰ ਸਟਾਫ਼ ਨੇ ਹਿੱਸਾ ਲਿਆ | ਉਨਾਂ ਵਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੱਖ-ਵੱਖ ਵਿਧੀਆਂ, ਊਰਜਾ ਬੱਚਤ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਕਿ ਵਿਦਿਆਰਥੀਆਂ ਵਿੱਚ ਊਰਜਾ ਬੱਚਤ ਬਾਰੇ ਰੁਚੀ ਪੈਦਾ ਹੋ ਸਕੇ | ਵਿਦਿਆਰਥੀਆਂ ਨੇ ਇਨਾਂ ਤਕਨੀਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕੀਤਾ |
ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਊਰਜਾ ਸੰਜਮਤਾ ਵਿਸ਼ੇ ਉੱਤੇ ਪੇਪਰ ਪੜੇ੍ਹ ਗਏ ਅਤੇ ਉਨਾਂ ਵਲੋਂ ਊਰਜਾ ਬੱਚਤ ਉੱਤੇ ਬਣਾਈਆਂ ਗਈਆਂ ਪੇਂਟਿੰਗਾਂ ਵੀ ਕਾਬਿਲ-ਏ-ਤਾਰੀਫ਼ ਸਨ | ਇਸ ਮੌਕੇ ਸਕੂਲ ਦੇ ਅਧਿਆਪਕਾ ਇੰਜ: ਅਰਪਨਜੋਤ ਕੌਰ (ਵੋਕੇਸ਼ਨਲ ਮੈਕੀਨਕਲ) ਵਲੋਂ ਸਟੇਜ ਦੀ ਪ੍ਰਕਿਰਿਆ ਬਾਖੂਬੀ ਨਿਭਾਈ ਗਈ | ਇਸ ਮੌਕੇ ਸਕੂਲ ਦੇ ਅਧਿਆਪਕ ਰਜਨੀ, ਹਰਿੰਦਰ ਪਾਲ ਕੌਰ, ਗੁਰਪ੍ਰੀਤ ਬੈਂਸ ਅਤੇ ਸ਼੍ਰੀਮਤੀ ਸ਼ਮਾ ਵਰਮਾ ਜੀ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਅੱਜ ਦੇ ਸਮਾਗਮ ਨਾਲ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਭਰਪੂਰ ਜਾਣਕਾਰੀ ਮਿਲੀ ਹੈ ਅਤੇ ਪੀ.ਐਸ.ਪੀ.ਸੀ.ਐਲ. ਵਲੋਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਸਕੂਲਾਂ ਵਿੱਚ ਵੱਧ ਤੋਂ ਵੱਧ ਕਰਨੇ ਚਾਹੀਦੇ ਹਨ ਤਾਂ ਜੋ ਬਿਜਲੀ ਬੱਚਤ ਸੰਬੰਧੀ ਵਿਦਿਆਰਥੀਆਂ ਨੂੰ ਹੋਰ ਜਾਗਰਿਤ ਕੀਤਾ ਜਾ ਸਕੇ | ਸਮਾਗਮ ਦੇ ਅੰਤ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੀ.ਐਸ.ਪੀ.ਸੀ.ਐਲ. ਦੀ ਟੀਮ ਵਲੋਂ ਇਨਾਮ ਵਜੋਂ ਊਰਜਾ ਸੰਜਮਤਾ ਸੰਬੰਧੀ ਸਲੋਗਨ ਦਰਸਾਉਂਦੀਆਂ ਕਾਪੀਆਂ, ਪੈਨ ਅਤੇ ਕਾਫੀ ਦੇ ਮੱਗ ਵੰਡੇ ਗਏ¢
ਪਿਛਲੀ ਖ਼ਬਰ ਪੰਜਾਬ ਲੋਕਲ ਬਾਡੀ ਵਿਭਾਗ ਵਿਚਲੇ ਹਜ਼ਾਰਾਂ ਹੜਤਾਲੀ ਮੁਲਾਜ਼ਮ ਅੱਜ ਤੋਂ ਕੰਮ 'ਤੇ ਪਰਤਣਗੇ ਅਗਲੀ ਖ਼ਬਰ ਛੇ ਦਿਨਾਂ ਤੋਂ ਬਿਜਲੀ ਗ਼ਾਇਬ, ਖ਼ਪਤਕਾਰਾਂ ਵਲੋਂ ਪਟਿਆਲਾ-ਪਿਹੋਵਾ ਮਾਰਗ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।