14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਰੱਤਾਖੇੜਾ ਪਰਿਵਾਰ 'ਆਪ' 'ਚ ਸ਼ਾਮਿਲ

ਅਜੀਤ ਡੈਸਕ 22-05-2026
ਸਮਾਣਾ, 21 ਮਈ (ਪ੍ਰੀਤਮ ਸਿੰਘ ਨਾਗੀ)-ਪਿਛਲੇ ਚਾਰ ਦਹਾਕਿਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਰੱਤਾਖੇੜਾ ਪਰਿਵਾਰ ਵਲੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਕਰਾਰਾ ਝਟਕਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਲਈ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨਾਂ ਦੇ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਭੁਪਿੰਦਰ ਸਿੰਘ ਵੜੈਚ ਰੱਤਾਖੇੜਾ ਤੇ ਸ਼ਕਤੀਬੀਰ ਸਿੰਘ ਵੜੈਚ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਨਜ਼ਦੀਕੀ ਰਿਸ਼ਤੇਦਾਰੀ ਹੋਣ ਦੇ ਬਾਵਜੂਦ ਉਨਾਂ ਸ਼ੋ੍ਰਮਣੀ ਅਕਾਲੀ ਦਲ ਨਾਲੋਂ ਪੁਰਾਣੀ ਸਾਂਝ ਨਹੀਂ ਤੋੜੀ ਸੀ ਪਰੰਤੂ ਹੁਣ ਮੁੱਖ ਮੰਤਰੀ ਵਲੋਂ ਕੀਤੇ ਵਾਅਦੇ ਮੁਤਾਬਿਕ ਬੇਅਦਬੀ ਸੰਬੰਧੀ ਕਾਨੂੰਨ ਬਣਾਉਣ, ਨਸ਼ਿਆਂ ਤੇ ਭਿ੍ਸ਼ਟਾਚਾਰ ਮੁਕਤ ਸੂਬਾ ਬਣਾਉਣ ਤੇ ਹੋਰ ਕਈ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਉਨਾਂ 'ਆਪ' 'ਚ ਸ਼ਾਮਿਲ ਹੋਣ ਨੂੰ ਤਰਜੀਹ ਦਿੱਤੀ ਹੈ | ਇਸ ਮੌਕੇ ਉਨਾਂ ਨਾਲ ਅਵਤਾਰ ਸਿੰਘ ਵੜੈਚ, ਗੁਰਚਰਨ ਸਿੰਘ ਵੜੈਚ, ਵਿਕਰਮਜੀਤ ਸਿੰਘ ਵੜੈਚ, ਗੁਰਜੰਟ ਸਿੰਘ ਵੜੈਚ ਤੇ ਯੁਵਰਾਜ ਸਿੰਘ ਸਮੇਤ ਸੈਂਕੜਿਆਂ ਦੀ ਗਿਣਤੀ 'ਚ ਅਹੁਦੇਦਾਰ 'ਆਪ' 'ਚ ਸ਼ਮੂਲੀਅਤ ਕੀਤੀ ਤੇ ਸ. ਮਾਨ ਨੇ ਉਨਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਉਨ•ਾਂ ਨੂੰ ਪਾਰਟੀ 'ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਲਈ ਰਜਿਸਟ੍ਰੇਸ਼... ਅਗਲੀ ਖ਼ਬਰ ਵਾਰਡ ਨੰਬਰ 16 'ਚ ਆਜ਼ਾਦ ਉਮੀਦਵਾਰ ਜੱਸਲ ਦੀ ਚੋਣ ਮੁਹਿੰਮ ਝੂੰਦਾਂ ਨੇ ਭਖਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।