14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਲਈ ਰਜਿਸਟ੍ਰੇਸ਼ਨ ਦੀ ਕੀਤੀ ਸ਼ੁਰੂਆਤ

ਅਜੀਤ ਡੈਸਕ 22-05-2026
ਨਾਭਾ, 21 ਮਈ (ਜਗਨਾਰ ਸਿੰਘ ਦੁਲੱਦੀ)-ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਸਥਾਨਕ ਸਰੈਣਦਾਸ ਕਾਲੋਨੀ ਸਥਿਤ ਆਂਗਣਵਾੜੀ ਸੈਂਟਰ ਵਿਖੇ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਤਹਿਤ ਰਜਿਸਟ੍ਰੇਸ਼ਨ ਕਰਨ ਦੀ ਸ਼ੁਰੂਆਤ ਕੀਤੀ | ਇਸ ਮੌਕੇ ਆਂਗਣਵਾੜੀ ਵਰਕਰ ਹਰਜੀਤ ਕੌਰ, ਜਸਵਿੰਦਰ ਕੌਰ ਅਤੇ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਨਵ ਨਿਯੁਕਤ ਸਖ਼ੀਆਂ ਵਲੋਂ ਲਾਭਪਾਤਰੀ ਮਹਿਲਾਵਾਂ ਦੇ ਫਾਰਮ ਭਰ ਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ | ਚੇਅਰਮੈਨ ਜੱਸੀ ਸੋਹੀਆਂ ਨੇ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਰਨ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਸੂਬੇ ਦੀਆਂ ਔਰਤਾਂ ਨੂੰ ਹਰ ਮਹੀਨੇ 1000-1000 ਰੁਪਏ ਸਨਮਾਨ ਰਾਸ਼ੀ ਵਜੋਂ ਦੇਣ ਦਾ ਜੋ ਵਾਅਦਾ ਕੀਤਾ ਸੀ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੇਣ ਦੀ ਸ਼ੁਰੂਆਤ ਕਰਕੇ ਆਪਣਾ ਫ਼ਰਜ਼ ਨਿਭਾਇਆ ਹੈ, ਜਿਸ ਕਰਕੇ ਸੂਬੇ ਦੀਆਂ ਔਰਤਾਂ ਵਿਚ ਖੁਸ਼ੀ ਦੀ ਲਹਿਰ ਹੈ | ਜੱਸੀ ਸੋਹੀਆਂ ਵਾਲਾ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਸਰਕਾਰ ਹੈ ਜਿਸ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਚਾਰ ਸਾਲਾਂ ਵਿਚ ਪੂਰੇ ਕਰਕੇ ਦਿਖਾਏ ਹਨ | ਇਸ ਮੌਕੇ ਸਰਪੰਚ ਓਮ ਪ੍ਰਕਾਸ਼, ਯੂਥ ਆਗੂ ਪਰਮਿੰਦਰ ਸਿੰਘ ਭੰਗੂ, ਕਲੱਬ ਪ੍ਰਧਾਨ ਅਕਾਸ਼ ਕੁਮਾਰ ਗੋਲੂ, ਗੁਰਪ੍ਰੀਤ ਸਿੰਘ ਜੋਗਾ, ਗੀਤਾ ਰਾਣੀ ਆਸ਼ਾ ਵਰਕਰ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਮਹਿਲਾਵਾਂ ਅਤੇ ਸਖ਼ੀਆਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਨੇ ਸਰਪੰਚਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਰੱਤਾਖੇੜਾ ਪਰਿਵਾਰ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।