13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਅਜੀਤ ਡੈਸਕ 22-05-2026
ਪਟਿਆਲਾ, 21 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ | ਤੜਕ ਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਪਾਸੋਂ ਚਲਾਏ ਕੀਰਤਨ ਪ੍ਰਵਾਹ ਦਾ ਅਨੰਦ ਵੀ ਮਾਣਿਆ | ਇਸ ਮੌਕੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਨੇ ਜਿੱਥੇ ਪੰਗਤ ਅਤੇ ਸੰਗਤ ਕੀਤੀ, ਉੱਥੇ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਵੀ ਕੀਤਾ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਜਿੱਥੇ ਭਾਈ ਮਲਕੀਤ ਸਿੰਘ, ਗੁਰਪਿਆਰ ਸਿੰਘ ਜੌਹਰ, ਮਨਵਿੰਦਰ ਸਿੰਘ ਸੁਨਾਮ, ਬਲਬੀਰ ਸਿੰਘ ਸਾਗਰ, ਅਰਜਨ ਸਿੰਘ ਰਾਜਪੁਰਾ, ਗੁਰਮੀਤ ਕੌਰ ਅੰਬਾਲਾ, ਭਾਈ ਸੁਖਦੇਵ ਸਿੰਘ ਹਡਾਣਾ, ਭਾਈ ਰੂਪ ਸਿੰਘ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਉਚੇਚੇ ਤੌਰ 'ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਪੁੱਜੇ ਹੋਏ ਸਨ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਗੁਰੂ ਘਰ ਵੱਡੀ ਗਿਣਤੀ ਵਿਚ ਮੱਥਾ ਟੇਕਣ ਪੁੱਜਦੀਆਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਅਕਾੳਾੂਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਭਾਰਤੀ ਘੱਟ ਗਿਣਤੀ ਦਲਿਤ ਫ਼ਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਰਿਉਂਦ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ |
ਪਿਛਲੀ ਖ਼ਬਰ ਪਵਨ ਗੁਪਤਾ ਦੀ ਅਗਵਾਈ 'ਚ ਸ਼ਿਵ ਸੈਨਾ ਹਿੰਦੁਸਤਾਨ ਦੀ ਹੋਈ ਬੈਠਕ ਅਗਲੀ ਖ਼ਬਰ ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਨੇ ਸਰਪੰਚਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।