13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕੱਚੇ ਸਫ਼ਾਈ ਸੇਵਕਾਂ ਨੇ ਸ਼ਹਿਰ 'ਚ ਕੱਢੀ ਰੋਸ ਰੈਲੀ

ਅਜੀਤ ਡੈਸਕ 22-05-2026
ਬਨੂੜ, 21 ਮਈ (ਭੁਪਿੰਦਰ ਸਿੰਘ)-ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਕੱਚੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੂਬੇ ਭਰ ਦੀਆਂ ਨਗਰ ਕੌਂਸਲਾਂ ਦੇ ਕੱਚੇ ਸਫ਼ਾਈ ਸੇਵਕਾਂ ਵਲੋਂ ਹੜਤਾਲ ਨਿਰੰਤਰ ਜਾਰੀ ਹੈ | ਪਿਛਲੇ 16 ਦਿਨਾਂ ਤੋਂ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਸਫ਼ਾਈ ਸੇਵਕਾਂ ਨੇ ਅੱਜ ਸ਼ਹਿਰ ਵਿਚ ਰੋਸ ਰੈਲੀ ਕੱਢੀ ਗਈ | ਰੋਸ ਰੈਲੀ ਮਾਈ ਬੰਨੋ ਮੰਦਿਰ ਚੌਕ 'ਚ ਪਹੁੰਚੀ ਅਤੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ਕਰਮਚਾਰੀਆਂ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਅਤੇ ਮੁਲਾਜ਼ਮ ਵਰਗ ਨਾਲ ਇਹ ਵਾਅਦੇ ਕੀਤੇ ਗਏ ਸਨ ਕਿ ਜਦੋਂ ਆਮ ਆਦਮੀ ਭਾਵ ਤੁਹਾਡੀ ਸਰਕਾਰ ਸੱਤਾ ਵਿਚ ਆ ਗਈ ਤਾਂ ਕਿਸੇ ਵੀ ਮੁਲਾਜ਼ਮ ਵਰਗ ਨੂੰ ਧਰਨੇ ਨਹੀਂ ਲਾਉਣੇ ਪੈਣਗੇ ਤੇ ਮਸਲੇ ਦਾ ਹੱਲ ਗੱਲਬਾਤ ਰਾਹੀ ਹੋਵੇਗਾ ਪਰ 'ਆਪ' ਆਗੂਆਂ ਨੇ ਝੂਠੇ ਵਾਅਦੇ ਕਰਕੇ ਸਤਾ 'ਤੇ ਕਾਬਜ਼ ਹੋਣ ਮਗਰੋਂ ਮੁਲਾਜ਼ਮ ਵਰਗ ਦੀ ਸਾਰ ਤੱਕ ਨਹੀਂ ਲਈ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਯੂਨੀਅਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਅਣਮਿਥੇ ਸਮੇਂ ਲਈ ਧਰਨੇ ਲਗਾ ਰਹੇ ਹਨ, ਪਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ | ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੋਹਿਤ ਕੁਮਾਰ, ਰਿੰਕੂ ਪ੍ਰਧਾਨ, ਵੀਰ ਚੰਦ, ਬਿਕਰਮਜੀਤ ਵਿੱਕੀ, ਰਿੱਕੀ ਕੁਮਾਰ, ਦਲੀਪ ਚੰਦ, ਕੁਲਦੀਪ, ਜਸਪਾਲ, ਰਾਹੁਲ, ਅਭਿਸ਼ੇਕ ਕੁਮਾਰ, ਕੁਲਵੰਤ ਸਿੰਘ, ਹਨੀ ਕੁਮਾਰ, ਮੁਕੇਸ਼ ਸੈਕਟਰੀ ਅਤੇ ਰਾਜੇਸ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 35ਵੀਂ ਬਰਸੀ 'ਤੇ ਦਿੱਤੀਆਂ ਸ਼ਰਧਾਂਜਲੀਆਂ ਅਗਲੀ ਖ਼ਬਰ ਪਵਨ ਗੁਪਤਾ ਦੀ ਅਗਵਾਈ 'ਚ ਸ਼ਿਵ ਸੈਨਾ ਹਿੰਦੁਸਤਾਨ ਦੀ ਹੋਈ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।