13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਦਿ ਕਿੰਡਰਗਾਰਟਨ 'ਚ ਸਿੱਖਿਆ ਦੇ ਨਾਲ-ਨਾਲ ਸਿਹਤ 'ਤੇ ਵੀ ਵਿਸ਼ੇਸ਼ ਧਿਆਨ-ਚੇਅਰਮੈਨ ਸੰਦੀਪ ਬਾਂਸਲ

ਅਜੀਤ ਡੈਸਕ 22-05-2026
ਨਾਭਾ, 21 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਦਿ ਕਿੰਡਰਗਾਰਟਨ ਵਿੱਚ ਸਕੂਲ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਾਲ ਰੋਗ ਮਾਹਰ ਡਾ. ਅਤੁਲ ਅਨੇਜਾ ਵੱਲੋਂ ਬੱਚਿਆਂ ਦੀ ਆਮ ਸਿਹਤ ਜਾਂਚ ਕੀਤੀ ਗਈ¢ ਚੇਅਰਮੈਨ ਬਾਂਸਲ ਨੇ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਨਿੱਕੇ ਵਿਦਿਆਰਥੀਆਂ ਦੀ ਨਿਯਮਿਤ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ, ਸਫ਼ਾਈ ਅਤੇ ਸੰਤੁਲਿਤ ਆਹਾਰ ਪ੍ਰਤੀ ਜਾਗਰੂਕ ਕਰਨਾ ਸੀ¢ 'ਤੰਦਰੁਸਤ ਬਚਪਨ ਹੀ ਉਜਲੇ ਭਵਿੱਖ ਦੀ ਨੀਂਹ ਹੁੰਦਾ ਹੈ' ਇਸ ਗੱਲ 'ਤੇ ਜ਼ੋਰ ਦਿੰਦਿਆਂ ਡਾ. ਅਨੇਜਾ ਨੇ ਕਿਹਾ ਕਿ ਅੱਜ ਕੱਲ੍ਹ ਛੋਟੇ ਬੱਚਿਆਂ ਵਿਚ ਖੂਨ ਦੀ ਕਮੀ (ਐਨੀਮੀਆ) ਅਤੇ ਕੈਲਸ਼ੀਅਮ ਦੀ ਘਾਟ ਤੇਜ਼ੀ ਨਾਲ ਵੱਧ ਰਹੀ ਹੈ, ਜਿਸ ਦਾ ਮੁੱਖ ਕਾਰਨ ਅਸੰਤੁਲਿਤ ਖਾਣ-ਪੀਣ ਅਤੇ ਪÏਸ਼ਟਿਕ ਆਹਾਰ ਦੀ ਕਮੀ ਹੈ¢ ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੇ ਸੰਤੁਲਿਤ ਅਤੇ ਪÏਸ਼ਟਿਕ ਭੋਜਨ 'ਤੇ ਵਿਸ਼ੇਸ਼ ਧਿਆਨ ਦੇਣ ਦੀ ਸਲਾਹ ਦਿੱਤੀ ਤਾਂ ਜੋ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਵਧੀਆ ਢੰਗ ਨਾਲ ਹੋ ਸਕੇ¢ਇਸ ਦÏਰਾਨ ਉਨ੍ਹਾਂ ਨੇ ਬੱਚਿਆਂ ਦਾ ਆਮ ਸਿਹਤ ਦੀ ਜਾਂਚ ਕਰਦੇ ਹੋਏ ਕਿਹਾ ਕਿ ਨਿਯਮਿਤ ਸਿਹਤ ਜਾਂਚ ਰਾਹੀਂ ਬੱਚਿਆਂ ਵਿਚ ਹੋਣ ਵਾਲੀਆਂ ਛੋਟੀਆਂ-ਵੱਡੀਆਂ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਹਿਚਾਣ ਕੀਤੀ ਜਾ ਸਕਦੀ ਹੈ¢ ਉਨਾਂ ਕਿਹਾ ਕਿ ਬੱਚਿਆਂ ਨੇ ਵੀ ਇਸ ਗਤੀਵਿਧੀ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ¢ ਡਾ. ਅਨੇਜਾ ਨੇ ਕਿਹਾ ਕਿ ਬੱਚਿਆਂ ਦੀ ਸ਼ੁਰੂਆਤੀ ਅਵਸਥਾ ਵਿੱਚ ਹੀ ਉਨ੍ਹਾਂ ਦੀ ਸਿਹਤ 'ਤੇ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੈ¢ ਸਕੂਲ ਪਿ੍ੰਸੀਪਲ ਡਾ. ਇੰਦਰਜੀਤ ਪਾਲ ਕÏਰ ਗਰੇਵਾਲ ਨੇ ਡਾ. ਅਨੇਜਾ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਦੀ ਸਿਹਤ ਨੂੰ ਸਭ ਤੋਂ ਉੱਚੀ ਤਰਜੀਹ ਦੇਣ ਦਾ ਵਿਸ਼ਵਾਸ ਦਿਵਾਇਆ¢
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਫ਼ੀਸਦੀ ਡੀ.ਏ. ਤੁਰੰਤ ਜਾਰੀ ਕਰੇ-ਅਧਿਆਪਕ ਦਲ ਪੰਜਾਬ ਅਗਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 35ਵੀਂ ਬਰਸੀ 'ਤੇ ਦਿੱਤੀਆਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।