12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਭਾਜਪਾ ਦਾ ਵਫ਼ਦ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਿਲਿਆ <br/>

ਅਜੀਤ ਡੈਸਕ 22-05-2026
ਮੋਰਿੰਡਾ, 21 ਮਈ (ਪਿ੍ਤਪਾਲ ਸਿੰਘ)-ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸੀਨੀਅਰ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ (ਪ੍ਰਧਾਨ ਜ਼ਿਲ੍ਹਾ ਐਸ.ਸੀ. ਮੋਰਚਾ) ਦੀ ਅਗਵਾਈ ਹੇਠ ਭਾਜਪਾ ਆਗੂਆਂ ਵਲੋਂ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਚ ਲੋਕਾਂ ਨੂੰ ਦਰਪੇਸ਼ ਵੱਖ ਵੱਖ ਸਮੱਸਿਆਵਾਂ, ਵਿਕਾਸ ਕਾਰਜਾਂ ਦੀ ਮੰਦ ਗਤੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਮੇਜਰ ਅੰਜੂ ਬਾਲਾ ਸਿੰਘ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਖਰਾਬ ਸੜਕਾਂ, ਪੀਣ ਵਾਲੇ ਪਾਣੀ ਦੀ ਸਮੱਸਿਆ, ਗੰਦੇ ਪਾਣੀ ਦੀ ਨਿਕਾਸੀ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਦੀ ਕਮੀ, ਸਿਹਤ ਅਤੇ ਸਿੱਖਿਆ ਸਹੂਲਤਾਂ ਦੀ ਘਾਟ ਵਰਗੇ ਮੁੱਦੇ ਉਠਾਏ ਗਏ | ਇਸ ਦੇ ਨਾਲ ਹੀ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆ ਰਹੀਆਂ ਦਿੱਕਤਾਂ ਅਤੇ ਵਿਕਾਸ ਕਾਰਜਾਂ ਵਿਚ ਹੋ ਰਹੀ ਦੇਰੀ ਬਾਰੇ ਵੀ ਜਾਣੂ ਕਰਵਾਇਆ ਗਿਆ | ਮੀਟਿੰਗ ਦੌਰਾਨ ਆਉਣ ਵਾਲੀਆਂ ਐਮ.ਸੀ. ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਹਰ ਵਰਗ ਤੱਕ ਪਹੁੰਚ ਬਣਾਉਣ ਲਈ ਵੀ ਰਣਨੀਤੀ ਤਿਆਰ ਕੀਤੀ ਗਈ | ਆਗੂਆਂ ਨੇ ਕਿਹਾ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹਲਕੇ ਵਿਚ ਵਿਕਾਸ ਅਤੇ ਇਮਾਨਦਾਰ ਪ੍ਰਸ਼ਾਸਨ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ | ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਹਲਕੇ ਦੀ ਜਨਸੰਰਚਨਾ ਅਤੇ ਸਥਾਨਕ ਮੁੱਦਿਆਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਸਿਆਸਤ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਦੀ ਰਾਜਨੀਤੀ 'ਤੇ ਵਿਸ਼ਵਾਸ ਕਰਦੀ ਹੈ | ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਹੱਲ ਲਈ ਸੰਘਰਸ਼ ਕਰਨ ਦੀ ਅਪੀਲ ਕੀਤੀ | ਇਸ ਮੌਕੇ ਵਿਨੋਦ ਰਾਣਾ ਮੰਡਲ ਪ੍ਰਧਾਨ ਘੜੂਆਂ, ਹਰਨੇਕ ਸਿੰਘ ਕਲਾਰਾਂ ਵਾਈਸ ਪ੍ਰਧਾਨ ਜ਼ਿਲ੍ਹਾ ਰੋਪੜ, ਹਰਜੀਤ ਸਿੰਘ, ਜਸਕਰਨ ਸਿੰਘ, ਕਰਮਜੀਤ ਸਿੰਘ ਭੰਗੂ, ਕੁਲਦੀਪ ਸਿੰਘ ਅਤੇ ਅਮਰ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਵਾਰਡ ਨੰਬਰ 3 ਤੋਂ ਆਪ ਦੇ ਉਮੀਦਵਾਰ ਰੁਚੀ ਗਰਗ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ 25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।