12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪਾਤੜਾਂ ਦੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਿੰਨੀ ਅਰੋੜਾ ਦੇ ਹੱਕ 'ਚ ਉਨਾਂ ਦੇ ਪਤੀ ਗੁਰਮੀਤ ਅਰੋੜਾ ਵਲੋਂ ਚੋਣ ਪ੍ਰਚਾਰ

ਅਜੀਤ ਡੈਸਕ 22-05-2026
ਪਾਤੜਾਂ, 21 ਮਈ (ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਦੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਿੰਨੀ ਅਰੋੜਾ ਦੇ ਹੱਕ ਵਿਚ ਉਨ੍ਹਾਂ ਦੇ ਪਤੀ ਗੁਰਮੀਤ ਅਰੋੜਾ ਵਲੋਂ ਚੋਣ ਪ੍ਰਚਾਰ ਕਰਦਿਆਂ ਵਾਰਡ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀ ਪਤਨੀ ਮਿੰਨੀ ਅਰੋੜਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 11 ਤੋਂ ਉਮੀਦਵਾਰ ਮਿੰਨੀ ਅਰੋੜਾ ਦੇ ਪਤੀ ਗੁਰਮੀਤ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਪਾਤੜਾਂ ਦੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਪਰਿਵਾਰ ਪਾਤੜਾਂ ਦੇ ਲੋਕਾਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਰਿਹਾ ਹੈ ਅਤੇ ਹੁਣ ਉਹ ਪਾਤੜਾਂ ਅਤੇ ਆਪਣੇ ਵਾਰਡ ਦੇ ਲੋਕਾਂ ਲਈ ਦਿਨ ਰਾਤ ਕੰਮ ਕਰਨਗੇ ਅਤੇ ਵਾਰਡ ਅੰਦਰ ਕੋਈ ਵੀ ਸਮੱਸਿਆ ਨਹੀਂ ਰਹਿਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਅੰਦਰ ਵੀ ਰਿਕਾਰਡ ਤੋੜ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਸ ਨਾਲ ਸਮੁੱਚੇ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ | ਇਸ ਮੌਕੇ ਇਨ੍ਹਾਂ ਨਾਲ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸਪੋਰਟਸ ਯੂਨੀਵਰਸਿਟੀ ਵਿਵਾਦ 'ਚ ਹਾਈਕੋਰਟ ਦੀ ਸਖ਼ਤ ਟਿੱਪਣੀ ਅਗਲੀ ਖ਼ਬਰ ਵਾਰਡ ਨੰਬਰ 3 ਤੋਂ ਆਪ ਦੇ ਉਮੀਦਵਾਰ ਰੁਚੀ ਗਰਗ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।