23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬਹਾਵਲਪੁਰ ਸਮਾਜ ਦੇ ਆਗੂਆਂ ਨੇ ਕਾਂਗਰਸੀ ਆਗੂ ਸੰਜੀਵ ਸ਼ਰਮਾ ਕਾਲੂ ਦੇ ਹੱਕ 'ਚ ਦਿੱਤਾ ਸਮਰਥਨ

ਅਜੀਤ ਡੈਸਕ 24-05-2026
ਪਟਿਆਲਾ, 23 ਮਈ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਵਿਚ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚਾਲੇ ਚੱਲ ਰਹੀ ਫਲੈਕਸ ਵਾਰ ਹੁਣ ਸਿਆਸੀ ਚਰਚਾ ਦਾ ਕੇਂਦਰ ਬਣ ਚੁੱਕੀ ਹੈ | ਇਸ ਦੌਰਾਨ ਬਹਾਵਲਪੁਰ ਸਮਾਜ ਦੇ ਦੋ ਪ੍ਰਮੁੱਖ ਆਗੂਆਂ ਨੇ ਖੁੱਲ੍ਹੇ ਤੌਰ 'ਤੇ ਕਾਂਗਰਸੀ ਆਗੂ ਸੰਜੀਵ ਸ਼ਰਮਾ ਕਾਲੂ ਦੇ ਹੱਕ 'ਚ ਆਪਣਾ ਸਮਰਥਨ ਦੇ ਦਿੱਤਾ ਹੈ | ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਪਟਿਆਲਾ ਸੰਤ ਬਾਗਾ ਅਤੇ ਬਹਾਵਲਪੁਰ ਸਮਾਜ ਦੇ ਸੀਨੀਅਰ ਆਗੂ ਨੰਦ ਲਾਲ ਗੁਰਾਬਾ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਸੰਜੀਵ ਸ਼ਰਮਾ ਕਾਲੂ ਲੰਬੇ ਸਮੇਂ ਤੋਂ ਲੋਕਾਂ ਦੇ ਵਿਚ ਰਹਿ ਕੇ ਇਮਾਨਦਾਰੀ ਨਾਲ ਸਮਾਜ ਸੇਵਾ ਕਰ ਰਹੇ ਹਨ ਅਤੇ ਹਰ ਵਰਗ ਦੇ ਲੋਕਾਂ ਨਾਲ ਉਨ੍ਹਾਂ ਦਾ ਮਜ਼ਬੂਤ ਸੰਪਰਕ ਹੈ |
ਉਨ੍ਹਾਂ ਕਿਹਾ ਕਿ ਹਲਕਾ ਪਟਿਆਲਾ ਦਿਹਾਤੀ ਵਿਚ ਸੰਜੀਵ ਸ਼ਰਮਾ ਕਾਲੂ ਦੀ ਲੋਕਪਿ੍ਯਤਾ ਦਿਨੋਂ-ਦਿਨ ਵੱਧ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨ, ਮਹਿਲਾਵਾਂ ਅਤੇ ਸਮਾਜਿਕ ਵਰਗ ਉਨ੍ਹਾਂ ਨਾਲ ਜੁੜ ਰਹੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਰੱਖਣ ਵਾਲੇ ਆਗੂ ਨੂੰ ਤਰਜੀਹ ਦੇਣੀ ਚਾਹੀਦੀ ਹੈ | ਸੰਤ ਬਾਗਾ ਨੇ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਸੰਜੀਵ ਸ਼ਰਮਾ ਕਾਲੂ ਨੂੰ ਟਿਕਟ ਦਿੰਦੀ ਹੈ ਤਾਂ ਬਹਾਵਲਪੁਰ ਸਮਾਜ ਸਮੇਤ ਹਲਕੇ ਦੇ ਹਜ਼ਾਰਾਂ ਵਰਕਰ ਦਿਨ-ਰਾਤ ਇਕ ਕਰਕੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਮੈਦਾਨ ਵਿਚ ਉਤਰਣਗੇ | ਨੰਦ ਲਾਲ ਗੁਰਾਬਾ ਨੇ ਕਿਹਾ ਕਿ ਸੰਜੀਵ ਸ਼ਰਮਾ ਕਾਲੂ ਨੇ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਲਈ ਯਤਨ ਕੀਤੇ ਹਨ ਅਤੇ ਇਸੇ ਕਾਰਨ ਲੋਕਾਂ ਵਿਚ ਉਨ੍ਹਾਂ ਪ੍ਰਤੀ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਦੋਵਾਂ ਆਗੂਆਂ ਨੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਪਟਿਆਲਾ ਦਿਹਾਤੀ ਤੋਂ ਸੰਜੀਵ ਸ਼ਰਮਾ ਕਾਲੂ ਨੂੰ ਉਮੀਦਵਾਰ ਬਣਾਇਆ ਜਾਵੇ ਤਾਂ ਜੋ ਪਾਰਟੀ ਨੂੰ ਵੱਡੀ ਜਿੱਤ ਦਵਾਈ ਜਾ ਸਕੇ |
ਪਿਛਲੀ ਖ਼ਬਰ ਹਰਦਿਆਲ ਸਿੰਘ ਕੰਬੋਜ ਵਲੋਂ ਬਨੂੜ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਕੱਢੀ ਚੋਣ ਰੈਲੀ ਅਗਲੀ ਖ਼ਬਰ ਜ਼ਿਲ੍ਹੇ 'ਆਪ' ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਸਮਰਥਨ-ਸੁਰਜੀਤ ਸਿੰਘ ਰੱਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।