23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਭਾਜਪਾ ਉਮੀਦਵਾਰ ਕੌਸ਼ਲ ਨੇ ਭਖਾਈ ਚੋਣ ਮਹਿੰਮ

ਰਾਜਪੁਰਾ ਵਿਖੇ ਵਾਰਡ ਨੰਬਰ 18 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਰੁਨ ਕੌਸ਼ਲ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 24-05-2026
ਰਾਜਪੁਰਾ, 23 ਮਈ (ਰਣਜੀਤ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਨੇ ਆਪਣੀ ਚੋਣ ਮਿੁਹੰਮ ਪੁੂਰੀ ਤਰ੍ਹਾਂ ਨਾਲ ਮਘਾਈ ਹੋਈ ਹੈ ਅਤੇ ਸਾਰੇ ਹੀ ਆਗੂ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ | ਜਾਣਕਾਰੀ ਮੁਤਾਬਕ ਵਾਰਡ ਨੰਬਰ 18 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਰੁਨ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿਚ ਬੀਤੇ 70 ਸਾਲਾਂ ਵਿਚ ਕੋਈ ਵੀ ਵਿਕਾਸ ਦਾ ਕੰਮ ਨਹੀ ਹੋਇਆ, ਹਰ ਪਾਰਟੀ ਦੇ ਕੌਂਸਲਰਾਂ ਨੇ ਸਿਰਫ ਤੇ ਸਿਰਫ ਆਪਣਾ ਹੀ ਵਿਕਾਸ ਕੀਤਾ ਹੈ | ਵਾਰਡ ਦੇ ਵਿਕਾਸ ਵਲੋ ਕੋਈ ਵੀ ਧਿਆਨ ਨਹੀਂ ਦਿੱਤਾ | ਉਨ੍ਹਾਂ ਨੇ ਕਿਹਾ ਕਿ ਉਹ ਵਾਰਡ ਦੀਆਂ ਸਾਰੀਆਂ ਸਮੱ ਸਿਆਵਾਂ ਦਾ ਹੱਲ ਕਰਨਗੇ | ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੇਸ਼ ਵਿਚ ਹਰ ਥਾਂ 'ਤੇ ਭਾਰਤੀ ਜਨਤਾ ਪਾਰਟੀ ਨਾਲ ਲੋਕਾਂ ਜੁੜਦੇ ਜਾ ਰਹੇ ਹਨ, ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ | ਉਨ੍ਹਾਂ ਨੇ ਵੋਟਰਾਂ ਨੂੰ ਕਿਹਾ ਕਿ ਇਕ ਵਾਰ ਭਾਜਪਾ ਨੂੰ ਮੌਕਾ ਦੇ ਕੇ ਦੇਖੋ, ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ 26 ਮਈ ਨੂੰ ਆਪਣਾ ਕੀਮਤੀ ਵੋਟ ਉਨ੍ਹਾਂ ਨੂੰ ਦੇਣ | ਇਸ ਮੌਕੇ ਵਾਰਡ ਦੇ ਵੋਟਰਾਂ ਨੇ ਅਰੁਨ ਕੌਸ਼ਲ ਨੂੰ ਭਰਵਾ ਹੁੰਗਾਰਾ ਦਿੱਤਾ |
ਪਿਛਲੀ ਖ਼ਬਰ ਚੋਣ ਪ੍ਰ੍ਰਚਾਰ ਦੇ ਆਖਰੀ ਦਿਨ ਸਾਰੀਆਂ ਪਾਰਟੀਆਂ ਨੇ ਝੋਕੀ ਪੂਰੀ ਤਾਕਤ ਅਗਲੀ ਖ਼ਬਰ ਵਾਰਡ ਨੰਬਰ 3 ਤੋਂ ਰੁਪਿੰਦਰ ਕੌਰ ਚਹਿਲ ਦੇ ਹੱਕ 'ਚ ਹਰਦਿਆਲ ਕੰਬੋਜ ਵਲੋਂ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।