17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮਾਨਵ ਸੇਵਾ ਉੱਤਮ ਸੇਵਾ ਨਾਭਾ ਵਲੋਂ ਅਗਰਵਾਲ ਸਭਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ-ਵਿਕਾਸ ਮਿੱਤਲ, ਰਾਜੇਸ਼ ਬਾਂਸਲ ਬੱਬੂ

ਰਾਜੇਸ਼ ਬਾਂਸਲ ਬੱਬੂ, ਵਿਕਾਸ ਮਿੱਤਲ <br/> 01-06-2026
ਨਾਭਾ, 31 ਮਈ (ਵਰਿੰਦਰ ਵਰਮਾ)-ਮਾਨਵ ਸੇਵਾ ਉੱਤਮ ਸੇਵਾ ਸਟੇਟ ਐਵਾਰਡੀ ਨਾਭਾ ਵਲੋਂ ਅਗਰਵਾਲ ਸਭਾ ਨਾਭਾ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ¢ ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਵਿਕਾਸ ਮਿੱਤਲ ਅਤੇ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ 14 ਜੂਨ 2026, ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ, ਸਥਾਨ ਮਹਾਰਾਜ ਅਗਰਸੈਨ ਪਾਰਕ, ਪਟਿਆਲਾ ਗੇਟ, ਨਾਭਾ ਵਿਖੇ ਲਗਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਨਾਭਾ ਦੇ ਡਾਕਟਰਾਂ ਦੀ ਟੀਮ ਵਲੋਂ ਖੂਨਦਾਨੀਆਂ ਤੋਂ ਖੂਨ ਇਕੱਤਰ ਕੀਤਾ ਜਾਵੇਗਾ¢ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਖੂਨਦਾਨ ਕੈਂਪ ਵਿੱਚ ਵੱਧ ਚੜ ਕੇ ਭਾਗ ਲਵੋ ਤਾਂ ਕਿ ਤੁਹਾਡਾ ਦਾਨ ਦਿੱਤਾ ਗਿਆ ਖੂਨ ਲੋੜਵੰਦ ਇਨਸਾਨ ਦੀ ਜ਼ਿੰਦਗੀ ਨੂੰ ਬਚਾ ਸਕੇ¢ ਉਹਨਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ¢ ਇਸ ਲਈ ਸਾਰਿਆਂ ਨੂੰ ਸਮੇਂ ਸਮੇਂ ਅਨੁਸਾਰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ¢ ਇਸ ਮÏਕੇ ਚੇਅਰਮੈਨ ਰਮਨ ਸਿੰਗਲਾ, ਜਨਰਲ ਸਕੱਤਰ ਅਸ਼ੋਕ ਜਿੰਦਲ, ਮੋਹਨ ਲਾਲ ਮਿੱਤਲ, ਰਾਜ ਕੁਮਾਰ ਰਾਜੂ, ਸੁਰਿੰਦਰ ਗੁਪਤਾ, ਗਿਰਧਾਰੀ ਲਾਲ ਬਾਂਸਲ, ਵਿਨੇ ਗੁਪਤਾ, ਪਰਮੋਦ ਜਿੰਦਲ, ਸਜੀਵ ਜਿੰਦਲ, ਰਵਿੰਦਰ ਸਿੰਘ, ਸੁਨੀਲ ਗੁਪਤਾ, ਨਰਿੰਦਰ ਮੋਹਨ ਸ਼ਰਮਾ, ਵਰੁਣ ਸਿੰਗਲਾ, ਦੀਪਕ ਕੁਮਾਰ, ਸਾਹਿਲ ਗੁਪਤਾ, ਕਰਨ ਸਿੰਗਲਾ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ 60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ 7 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਪੰਜਾਬ ਨੂੰ ਵੱਡੀਆਂ ਉਮੀਦਾਂ-ਹਰਪਾਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।