17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਮਾਣਾ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਦਾ ਨਿੱਘਾ ਸਵਾਗਤ

ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਸ. ਅਵਤਾਰ ਸਿੰਘ ਦਾ ਸਨਮਾਨ ਕਰਦੇ ਹੋਏ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੇ ਮੈਂਬਰ ਨਿਰਲੇਪ ਕੌਰ ਤੇ ਰਜਨੀ ਬਾਲਾ | ਤਸਵੀਰ : ਸਾਹਿਬ ਸਿੰਘ <br/> 01-06-2026
ਸਮਾਣਾ, 31 ਮਈ (ਸਾਹਿਬ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਸ. ਅਵਤਾਰ ਸਿੰਘ ਨੇ ਉਪ ਮੰਡਲ ਅਦਾਲਤਾਂ ਸਮਾਣਾ ਦੀਆਂ ਅਦਾਲਤਾਂ ਦਾ ਦੌਰਾ ਕੀਤਾ ਅਤੇ ਵਕੀਲਾਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਉਨ੍ਹਾਂ ਦੀ ਸਮੱਸਿਆਵਾਂ ਸੁਣੀਆਂ | ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਨਵਦੀਪ ਸਿੰਘ ਢਿੱਲੋਂ ਤੇ ਸਕੱਤਰ ਕਸ਼ਮੀਰ ਸਿੰਘ ਚੁੰਬਰ ਨੇ ਅਦਾਲਤੀ ਕੰਮ ਵਿਚ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਦਿੱਤੀ | ਇਸ ਤੋਂ ਪਹਿਲਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਸ. ਅਵਤਾਰ ਸਿੰਘ ਦਾ ਬਾਰ ਨੇ ਸਨਮਾਨ ਕੀਤਾ | ਉਨ੍ਹਾਂ ਨਾਲ ਵਧੀਕ ਸਿਵਲ ਜੱਜ ਮਨਦੀਪ ਸਿੰਘ, ਸਿਵਲ ਜੱਜ ਡਾ. ਰਾਜਵਿੰਦਰ ਕੌਰ, ਮੈਡਮ ਸਵੇਤਾ, ਜਸਲੀਨ ਕੌਰ, ਮੋਹਿਨੀ ਗੋਇਲ ਤੇ ਡਿੰਪਲ ਗਰਗ ਵੀ ਮੌਜੂਦ ਸਨ | ਇਸ ਮੌਕੇ ਬਾਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਨਾਭਾ ਵਲੋਂ ਅਗਰਵਾਲ ਸਭਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ-ਵਿਕਾਸ ਮਿੱਤਲ, ਰਾਜੇਸ਼... ਅਗਲੀ ਖ਼ਬਰ ਸਿਹਤ ਮੰਤਰੀ ਨੇ ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।