17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਝੋਨੇ ਦੇ ਸੀਜ਼ਨ ਮੌਕੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ 'ਤੇ ਵਾਧੂ ਬੋਝ ਨਾ ਪਾਇਆ ਜਾਵੇ-ਸੁਖਜੀਤ ਸਿੰਘ ਬਘੌਰਾ

ਅਜੀਤ ਡੈਸਕ 01-06-2026
ਪਟਿਆਲਾ, 31 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਵਲੋਂ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਲਗਾਤਾਰ ਵਾਧੇ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਸਿੰਜਾਈ ਅਤੇ ਹੋਰ ਖੇਤੀ ਕਾਰਜਾਂ ਲਈ ਵੱਡੇ ਪੱਧਰ 'ਤੇ ਡੀਜ਼ਲ ਦੀ ਵਰਤੋਂ ਕਰਨੀ ਪੈਂਦੀ ਹੈ | ਅਜਿਹੇ ਸਮੇਂ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਿਸਾਨਾਂ ਦੇ ਖ਼ਰਚਿਆਂ ਵਿਚ ਲਗਾਤਾਰ ਵਾਧਾ ਕਰ ਰਹੀਆਂ ਹਨ, ਜਿਸ ਕਾਰਨ ਉਨਾਂ ਦੀ ਆਰਥਿਕ ਸਥਿਤੀ ਹੋਰ ਪ੍ਰਭਾਵਿਤ ਹੋ ਰਹੀ ਹੈ | ਬਘੌਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਡੀਜ਼ਲ ਦੀਆਂ ਕੀਮਤਾਂ ਵਿਚ ਤੁਰੰਤ ਕਟੌਤੀ ਕਰੇ ਤਾਂ ਜੋ ਖੇਤੀ ਲਾਗਤ ਨੂੰ ਘਟਾਇਆ ਜਾ ਸਕੇ | ਉਨਾਂ ਕਿਹਾ ਕਿ ਖੇਤੀ ਲਈ ਵਰਤੇ ਜਾਣ ਵਾਲੇ ਡੀਜ਼ਲ 'ਤੇ ਵਿਸ਼ੇਸ਼ ਰਾਹਤ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕੁੱਝ ਰਾਹਤ ਮਿਲ ਸਕੇ | ਉਨਾਂ ਇਹ ਵੀ ਮੰਗ ਕੀਤੀ ਕਿ ਖੇਤੀਬਾੜੀ ਨਾਲ ਜੁੜੇ ਸਾਰੇ ਵਧਦੇ ਖ਼ਰਚਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿਚ ਵੀ ਵਾਧਾ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਉਨਾਂ ਦੀ ਮਿਹਨਤ ਦਾ ਯੋਗ ਮੁੱਲ ਮਿਲ ਸਕੇ | ਜਥੇਦਾਰ ਬਘੌਰਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਕਿਸਾਨਾਂ ਅਤੇ ਪੇਂਡੂ ਵਰਗ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ | ਪਾਰਟੀ ਨੇ ਆਪਣੇ ਹਰ ਕਾਰਜਕਾਲ ਦੌਰਾਨ ਕਿਸਾਨਾਂ ਦੇ ਮਸਲਿਆਂ ਨੂੰ ਪਹਿਲ ਦਿੱਤੀ ਹੈ ਅਤੇ ਉਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ | ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਕਿਸਾਨਾਂ, ਮਜਦੂਰਾਂ, ਵਪਾਰੀਆਂ ਅਤੇ ਹੋਰ ਵਰਗਾਂ ਦੀ ਭਲਾਈ ਲਈ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨਾ ਅਤੇ ਸੱਤਾ ਵਿਚ ਲਿਆਉਣਾ ਸਮੇਂ ਦੀ ਲੋੜ ਹੈ ਤਾਂ ਜੋ ਲੋਕ-ਹਿਤੈਸ਼ੀ ਨੀਤੀਆਂ ਰਾਹੀਂ ਹਰ ਵਰਗ ਨੂੰ ਲਾਭ ਪਹੁੰਚਾਇਆ ਜਾ ਸਕੇ |
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪੰਜਾਬ ਪ੍ਰਧਾਨ ਬਣਨ ਨਾਲ ਸੂਬੇ 'ਚ ਪਾਰਟੀ ਹੋਵੇਗੀ ਮਜ਼ਬੂਤ-ਵਿਕਾਸ ਸ਼ਰਮਾ ਅਗਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਨਾਭਾ ਵਲੋਂ ਅਗਰਵਾਲ ਸਭਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ-ਵਿਕਾਸ ਮਿੱਤਲ, ਰਾਜੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।