17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਗੁਰਦੁਆਰਾ ਸੰਤ ਕੰਬਲੀਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਮਨਾਇਆ

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ ਥਾਪਰ ਯੂਨੀਵਰਸਿਟੀ ਦੇ ਰਜਿਸਟਰਾਰ ਸਮੇਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਨਾਲ ਹਨ ਭਾਈ ਗੁਰਦੀਪ ਸਿੰਘ ਅਤੇ ਹੋਰ | ਅਜੀਤ ਤਸਵੀਰ <br/> 01-06-2026
ਪਟਿਆਲਾ, 31 ਮਈ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸੰਤ ਕੰਬਲੀ ਵਾਲਾ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰੂ ਘਰ ਦੇ ਦੀਵਾਨਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਧਾਰਮਿਕ ਦੀਵਾਨ ਸਜਾਏ | ਇਸ ਮੌਕੇ ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਮ ਸਿਮਰਨ ਕੀਰਤਨ ਪ੍ਰਵਾਹ ਨਾਲ ਨਿਹਾਲ ਕੀਤਾ | ਇਸ ਦੌਰਾਨ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਫ਼ਲਸਫ਼ੇ ਨਾਲ ਜੁੜਨ ਦੀ ਜੀਵਨ ਜਾਂਚ ਪ੍ਰਦਾਨ ਕੀਤੀ ਅਤੇ ਗੁਰੂ ਸਾਹਿਬ ਦੀ ਰਚਿਤ ਬਾਣੀ ਵਿਚੋਂ ਪ੍ਰਮਾਤਮਾ ਨਾਲ ਮੇਲ ਮਿਲਾਪ ਦੀ ਜੁਗਤ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜਾਗਤ ਜੋਤਿ ਹਨ ਅਤੇ ਸਮਰਪਿਤ ਭਾਵਨਾ, ਨਿਸ਼ਕਾਮ ਸੇਵਾ ਨਾਲ ਪ੍ਰਮਾਤਮਾ ਤੱਕ ਪਹੁੰਚਿਆ ਜਾ ਸਕਦਾ | ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਮਨੁੱਖ ਕਾਮ, ਕੋ੍ਰਧ, ਲੋਭ, ਮੋਹ, ਹੰਕਾਰ ਦੇ ਜੁਗਲ ਵਿਚ ਫਸਿਆ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਇਨ੍ਹਾਂ ਪੰਜ ਵਕਾਰਾਂ ਤੋਂ ਕਿਵੇਂ ਮੁਕਤ ਹੋਣ ਦੀ ਸਿੱਖਿਆ ਦਿੱਤੀ ਇਸ ਕਰਕੇ ਸੰਗਤਾਂ ਸ਼ਬਦ ਗੁਰੂ ਦੀ ਸ਼ਰਨ ਵਿਚ ਰਹਿ ਕੇ ਪ੍ਰਮਾਤਮਾ ਨਾਲ ਲਿਵ ਲਾਉਣ ਤਾਂ ਸੰਸਾਰ ਦੇ ਪਦਾਰਥਵਾਦੀ ਵਿਕਾਰਾਂ ਤੋਂ ਮੁਕਤੀ ਮਿਲ ਸਕੇ | ਧਾਰਮਿਕ ਦੀਵਾਨਾਂ ਵਿਚ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਪੁੱਜੀਆਂ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਥਾਪਰ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗੁਰਵਿੰਦਰ ਸਿੰਘ, ਡਾ. ਸੁਖਦੀਪ ਸਿੰਘ ਅੱਖਾਂ ਦੇ ਪ੍ਰਸਿੱਧ ਡਾਕਟਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਗੁਰਮੀਤ ਸਿੰਘ ਬਿੱਟੂ, ਪੱਤਰਕਾਰ ਜਸਪਾਲ ਸਿੰਘ ਢਿੱਲੋਂ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਰੱਖੜਾ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ- ਵਿਕਰਮਜੀਤ ਮਣਕੂ ਅਗਲੀ ਖ਼ਬਰ ਸਮਾਣਾ ਨਗਰ ਕੌਂਸਲ ਚੋਣਾਂ ਜੇਤੂ 'ਆਪ' ਉਮੀਦਵਾਰਾਂ ਦਾ ਸੀਤਲਾ ਮਾਤਾ ਮੰਦਰ ਕਮੇਟੀ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।