17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਦੇਵੀਗੜ੍ਹ ਦੇ ਸਰਕਾਰੀ ਸਕੂਲ ਦੀ ਜਸਮੀਤ ਕÏਰ ਦਾ ਬੀਬੀ ਛੀਨਾ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 01-06-2026
ਦੇਵੀਗੜ, 31 ਮਈ (ਰਾਜਿੰਦਰ ਸਿੰਘ ਮÏਜੀ)-ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ¢ ਸਕੂਲ ਦੀ ਹੋਣਹਾਰ ਵਿਦਿਆਰਥਣ ਜਸਮੀਤ ਕੌਰ ਨੇ ਕਮਰਸ ਸਟਰੀਮ ਵਿਚੋਂ 97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰÏਸ਼ਨ ਕੀਤਾ ਹੈ¢ ਇਸ ਮਿਸਾਲੀ ਸਫ਼ਲਤਾ 'ਤੇ ਖ਼ੁਸ਼ੀ ਸਾਂਝੀ ਕਰਨ ਲਈ 'ਮਿਸਲ ਸਤਲੁਜ' ਜਥੇਬੰਦੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਹਲਕਾ ਸਨੌਰ ਦੇ ਇੰਚਾਰਜ ਬੀਬੀ ਜਸਮੀਤ ਕੌਰ ਛੀਨਾ ਵਿਸ਼ੇਸ਼ ਤੌਰ 'ਤੇ ਸਕੂਲ ਪਹੁੰਚੇ¢ ਉਨ੍ਹਾਂ ਵਲੋਂ ਹੋਣਹਾਰ ਵਿਦਿਆਰਥਣ ਜਸਮੀਤ ਕੌਰ ਪਿੰਡ ਮਸੀਂਗਣ ਨੂੰ ਨਗਦ ਰਾਸ਼ੀ, ਸਨਮਾਨ ਚਿੰਨ੍ਹ ਅਤੇ ਸਿਰੋਪਾਉ ਭੇਟ ਕਰਕੇ ਉਸ ਦੀ ਹÏਸਲਾ-ਅਫ਼ਜ਼ਾਈ ਕੀਤੀ ਗਈ¢ ਇਸ ਦÏਰਾਨ ਸਕੂਲ ਪ੍ਰਬੰਧਕਾਂ ਵਲੋਂ ਬੀਬੀ ਜਸਮੀਤ ਕੌਰ ਛੀਨਾ ਦੀ ਆਮਦ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਪਿ੍ੰਸੀਪਲ ਸੁਧੀਰ ਕੁਮਾਰ ਨੇ ਕਿਹਾ ਕਿ ਇਹ ਪ੍ਰਾਪਤੀ ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਬੱਚਿਆਂ ਦੀ ਲਗਨ ਦਾ ਸਿੱਟਾ ਹੈ¢ ਇਸ ਮÏਕੇ ਅੰਗਰੇਜ਼ ਸਿੰਘ ਸ਼ੇਰਗਿੱਲ, ਵਿਜੈ ਕੁਮਾਰ, ਮੁਨੀਸ਼ ਰਾਜ, ਅਧਿਆਪਕਾ ਰਮਨਦੀਪ ਕੌਰ ਲੈਕਚਰਾਰ ਇੰਗਲਿਸ਼, ਸੀਮਾ ਰਾਣੀ ਲੈਕਚਰਾਰ ਕਮਰਸ, ਗੁਰਪ੍ਰਤਾਪ ਸਿੰਘ ਅਤੇ ਕੋਮਲਪ੍ਰੀਤ ਕÏਰ ਹਾਜ਼ਰ ਸਨ¢
ਪਿਛਲੀ ਖ਼ਬਰ ਅੱਜ ਡੀ. ਸੀ. ਰਾਹੀਂ ਰਾਜਪਾਲ ਪੰਜਾਬ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ-ਰੱਖੜਾ, ਸ਼ਾਹਪੁਰ ਅਗਲੀ ਖ਼ਬਰ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਡਾ. ਬਲਬੀਰ ਸਿੰਘ ਨੇ ਫਸਟ ਏਡ ਸਿਖਲਾਈ ਕੇਂਦਰ ਦਾ ਕੀਤਾ ਉਦਘਾਟਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।