17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਅੱਜ ਡੀ. ਸੀ. ਰਾਹੀਂ ਰਾਜਪਾਲ ਪੰਜਾਬ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ-ਰੱਖੜਾ, ਸ਼ਾਹਪੁਰ

ਅਜੀਤ ਡੈਸਕ 01-06-2026
ਭਾਦਸੋਂ, 31 ਮਈ (ਪ੍ਰਦੀਪ ਦੰਦਰਾਲਾ)-ਪੰਜਾਬ ਦੇ ਲਟਕਦੇ ਹੱਕਾਂ, ਕਿਸਾਨੀ ਮੰਗਾਂ ਅਤੇ ਅਹਿਮ ਪੰਥਕ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੂਬਾ ਪੱਧਰੀ ਮੁਹਿੰਮ ਤਹਿਤ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਤੇ ਹਲਕਾ ਨਾਭਾ ਦੇ ਇੰਚਾਰਜ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਅੱਜ ਇੱਥੇ ਦੱਸਿਆ ਕਿ ਇਲਾਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਅੱਜ ਪੰਜਾਬ ਦੇ ਮਾਨਯੋਗ ਰਾਜਪਾਲ ਦੇ ਨਾਮ ਇਕ ਵਿਸ਼ੇਸ਼ ਅਤੇ ਅਹਿਮ ਮੰਗ ਪੱਤਰ ਪਟਿਆਲਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਸੌਂਪਿਆ ਜਾਵੇਗਾ | ਅਕਾਲੀ ਆਗੂਆਂ ਨੇ ਸਿਆਸੀ ਧਿਰਾਂ 'ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਪੰਜਾਬ ਦੀ ਹੋਂਦ ਤੇ ਹੱਕਾਂ ਦੀ ਰੱਖਿਆ ਲਈ ਸਮੂਹ ਵਰਗਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ |
ਰੱਖੜਾ ਅਤੇ ਐਡ. ਸ਼ਾਹਪੁਰ ਨੇ ਕਿਹਾ ਕਿ ਕਿਸਾਨੀ ਮੰਗਾਂ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਅੰਨਦਾਤਾ ਦੇ ਹੱਕਾਂ ਦੀ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਤੁਰੰਤ ਮੁਆਫ਼ ਕੀਤੇ ਜਾਣ ਅਤੇ ਫ਼ਸਲਾਂ ਦੀ ਖ਼ਰੀਦ 'ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ ਵੱਖ ਮਸਲਿਆਂ ਸੰਬੰਧੀ ਗਵਰਨਰ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੈਮੋਰੰਡਮ ਸੌਂਪਿਆ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਦੇ ਪੰਥਕ ਸਿਧਾਂਤਾਂ ਅਤੇ ਹਿੱਤਾਂ 'ਤੇ ਪਹਿਰਾ ਦੇਣ ਲਈ ਵਚਨਬੱਧ ਹੈ | ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ, ਕਿਸਾਨ ਜਥੇਬੰਦੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਅੱਜ ਪਟਿਆਲਾ ਵਿਖੇ ਹੋਣ ਵਾਲੇ ਇਸ ਰੋਸ ਪ੍ਰਦਰਸ਼ਨ ਅਤੇ ਮੰਗ ਪੱਤਰ ਸੌਂਪਣ ਦੀ ਪ੍ਰਕਿਰਿਆ 'ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨ | ਐਡ.ਸ਼ਾਹਪੁਰ ਨੇ ਹਲਕਾ ਨਾਭਾ ਦੀ ਲੀਡਰਸ਼ਿਪ ਅਤੇ ਸਮੁੱਚੀ ਸੰਗਤ ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਕਿ ਵੱਡੀ ਗਿਣਤੀ ਦੇ ਵਿੱਚ ਸਮੂਹ ਆਗੂ ਅਤੇ ਸੰਗਤ ਇਸ ਸੰਘਰਸ਼ ਵਿਚ ਸ਼ਾਮਿਲ ਹੋ ਕੇ ਪੰਜਾਬ ਦੀਆਂ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨ |
ਪਿਛਲੀ ਖ਼ਬਰ ਗੁਰਦੁਆਰਾ ਦੁਖਭੰਜਨ ਸਾਹਿਬ ਕੱਲਰ ਭੈਣੀ 'ਚ ਵਿਸ਼ਾਲ ਗੁਰਮਤਿ ਸਮਾਗਮ ਅਗਲੀ ਖ਼ਬਰ ਦੇਵੀਗੜ੍ਹ ਦੇ ਸਰਕਾਰੀ ਸਕੂਲ ਦੀ ਜਸਮੀਤ ਕÏਰ ਦਾ ਬੀਬੀ ਛੀਨਾ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।