18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅੱਜ ਡੀ.ਸੀ. ਦਫ਼ਤਰਾਂ 'ਚ ਸੌਂਪੇ ਜਾਣਗੇ ਮੰਗ ਪੱਤਰ-ਪ੍ਰੋ. ਚੰਦੂਮਾਜਰਾ

ਅਜੀਤ ਡੈਸਕ 01-06-2026
ਪਟਿਆਲਾ, 31 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪਹਿਲੀ ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਸੂਬੇ ਦੀਆਂ ਅਹਿਮ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ | ਉਨਾਂ ਕਿਹਾ ਕਿ ਸਵੇਰੇ ਨੌਂ ਵਜੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਇਕ ਜਥਾ ਵੱਡੀ ਗਿਣਤੀ ਵਿਚ ਵਰਕਰਾਂ ਸਮੇਤ ਸ਼ਾਂਤੀ ਪੂਰਵਕ ਤਰੀਕੇ ਨਾਲ ਡੀ.ਸੀ. ਪਟਿਆਲਾ ਨੂੰ ਇਹ ਮੰਗ ਪੱਤਰ ਸੌਂਪੇਗਾ | ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ''ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ ਐਕਟ 2026)'', ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਨੌਜਵਾਨਾਂ ਵਿਚ ਵਧ ਰਹੀ ਬੇਰੁਜ਼ਗਾਰੀ, ਸੂਬੇ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਆਦਿ ਮੁੱਖ ਮੰਗਾਂ ਸ਼ਾਮਿਲ ਕੀਤੀਆਂ ਗਈਆਂ ਹਨ |
ਪਿਛਲੀ ਖ਼ਬਰ ਪੀ.ਐੱਚ.ਸੀ. ਅਜਨੌਦਾ 'ਚ ਮੈਗਾ ਸਪੈਸ਼ਲ ਸਿਹਤ ਕੈਂਪ ਲਗਾਇਆ ਅਗਲੀ ਖ਼ਬਰ ਮਠਿਆੜਾ ਸਕੂਲ ਨੂੰ ਇਨਵਰਟਰ ਕੀਤਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।