19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਨਗਰ ਕੌਂਸਲ ਚੋਣ ਨਤੀਜਿਆਂ ਨੇ 2027 'ਚ ਮੁੜ 'ਆਪ' ਸਰਕਾਰ ਬਣਨ ਦੇ ਸੰਕੇਤ ਦਿੱਤੇ-ਚੇਅਰਮੈਨ ਸ਼ਿੰਗਾਰਾ ਸਲਾਣਾ

ਅਜੀਤ ਡੈਸਕ 01-06-2026
ਅਮਲੋਹ, 31 ਮਈ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਨਗਰ ਕੌਂਸਲ ਚੋਣਾਂ ਵਿਚ ਹੋਈ ਸ਼ਾਨਦਾਰ ਜਿੱਤਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ•ਾ ਪ੍ਰੀਸ਼ਦ ਫ਼ਤਹਿਗੜ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਦਾ ਵਿਸ਼ਵਾਸ 'ਆਪ' ਵਿਚ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਉਨਾਂ ਚੋਣਾਂ ਵਿਚ 'ਆਪ' ਉਮੀਦਵਾਰਾਂ ਨੂੰ ਜਿਤਾਉਣ ਲਈ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ | ਸ਼ਿੰਗਾਰਾ ਸਿੰਘ ਸਲਾਣਾ ਨੇ ਅੱਗੇ ਕਿਹਾ ਕਿ ਹਲਕਾ ਅਮਲੋਹ ਅਧੀਨ ਪੈਂਦੀ ਲੋਹਾ ਨਗਰੀ ਮੰਡੀ ਗੋਬਿੰਦਗੜ ਵਿਚ ਵਿਧਾਇਕ ਗੈਰੀ ਬੜਿੰਗ ਦੀ ਮਿਹਨਤ ਅਤੇ ਪਾਰਟੀ ਵਰਕਰਾਂ ਦੀ ਲਗਨ ਸਦਕਾ ਪਾਰਟੀ ਨੂੰ ਵੱਡੀ ਜਿੱਤ ਹਾਸਲ ਹੋਈ ਹੈ | ਉਨਾਂ ਕਿਹਾ ਕਿ ਇਸ ਜਿੱਤ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਲੋਕ 'ਆਪ' ਨੂੰ ਦੁਬਾਰਾ ਸੱਤਾ ਵਿਚ ਲੈ ਕੇ ਆਉਣਗੇ |
ਪਿਛਲੀ ਖ਼ਬਰ ਜਲ ਸਪਲਾਈ ਕਾਮਿਆਂ ਦੀਆਂ ਮੰਗਾਂ ਦਾ ਨਿਪਟਾਰਾਂ ਨਹੀਂ ਹੁੰਦਾ ਤਾਂ 5 ਨੂੰ ਹੋਵੇਗਾ ਸੰਘਰਸ਼-ਨਲੀਨਾ ਅਗਲੀ ਖ਼ਬਰ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਪਿੰਡ ਸਮੀਰੋਵਾਲ ਵਿਖੇ ਲੈਂਟਰ ਪਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।