24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੰਜਾਬ ਦੇ ਲੋਕ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ, ਆਉਣ ਵਾਲੀ ਸਰਕਾਰ ਭਾਜਪਾ ਦੀ ਹੀ ਬਣੇਗੀ-ਸੁਰਿੰਦਰ ਸਿੰਘ ਖੇੜਕੀ

ਅਜੀਤ ਡੈਸਕ 01-07-2026
ਸਮਾਣਾ, 30 ਜੂਨ (ਪ੍ਰੀਤਮ ਸਿੰਘ ਨਾਗੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਵਾਲੇ ਚੁਟਕਲੇ ਸੁਣਾ ਕੇ ਅਤੇ ਝੂਠੇ ਲਾਰੇ ਲਾ ਕੇ ਪੰਜਾਬ ਵਿਚ ਸਰਕਾਰ ਬਣਾ ਗਏ ਲੋਕ ਹੁਣ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ। ਇਸ ਲਈ ਆਉਣ ਵਾਲੀ ਸਰਕਾਰ ਭਾਜਪਾ ਦੀ ਹੀ ਬਣੇਗੀ। ਇਹ ਵਿਚਾਰ ਬੀ.ਜੇ.ਪੀ. ਪਾਰਟੀ ਦੇ ਹਲਕਾ ਸਮਾਣਾ ਦੇ ਇੰਚਾਰਜ ਸੁਰਿੰਦਰ ਸਿੰਘ ਖੇੜਕੀ ਨੇ ਇੱਥੇ ਪ੍ਰੈਸ ਕਾਨਫਰੰਸ ਸਮੇਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਬਿਜਲੀ ਦੀ ਬਹੁਤ ਵੱਡੀ ਦਿੱਕਤ ਹੈ, ਸ਼ਹਿਰਾਂ ਵਿਚ ਵੱਡੇ ਵੱਡੇ ਕੱਟ ਲੱਗ ਰਹੇ ਹਨ ਅਤੇ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ ਜਿਸ ਕਾਰਨ ਝੋਨੇ ਦੀ ਲਗਵਾਈ ਕਾਫੀ ਲੇਟ ਹਰ ਸਾਲ ਹੋ ਰਹੀ ਹੈ। ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਦੀ ਬਿਜਾਈ ਕਰ ਦਿੱਤੀ ਹੈ ਉਨ੍ਹਾਂ ਵਿਚੋਂ ਕੁਝ ਨੇ ਝੋਨਾ ਸੁੱਕਦਾ ਵੇਖ ਖੇਤ ਵਾਹ ਦਿੱਤੇ ਹਨ ਅਗਰ ਸਰਕਾਰ ਨੇ ਜਲਦੀ ਹੀ ਖੇਤਾਂ ਲਈ ਬਿਜਲੀ ਦਾ ਸਹੀ ਪ੍ਰਬੰਧ ਨਾ ਕੀਤਾ ਤਾਂ ਇਸ ਵਾਰ ਪੰਜਾਬ ਵਿਚ ਝੋਨੇ ਦੀ ਬਿਜਾਈ ਕਾਫੀ ਘੱਟ ਹੋਵੇਗੀ। ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਾਤ ਕਾਫੀ ਵਿਗੜ ਚੁੱਕੇ ਹਨ। ਰੋਜ਼ਾਨਾ ਹੀ ਸ਼ਰੇਆਮ ਕਤਲ ਹੋ ਰਹੇ ਹਨ ਅਤੇ ਘਰ ਬੈਠੀਆਂ ਔਰਤਾਂ ਦੀਆਂ ਬਾਲੀਆਂ ਅਤੇ ਚੈਨੀਆਂ ਝਪਟੀਆਂ ਜਾ ਰਹੀਆਂ ਹਨ। ਪੁਲਿਸ ਦਾ ਕੋਈ ਖੌਫ ਨਹੀਂ ਰਿਹਾ। ਪੰਜਾਬ ਸਰਕਾਰ ਨੇ ਜੋ ਯੁੱਧ ਨਸ਼ਾ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਉਹ ਵੀ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈ ਹੈ ਕਿਉਂਕਿ ਰੋਜ਼ਾਨਾ ਹੀ ਮਾਵਾਂ ਦੇ ਪੁੱਤ ਨਸ਼ਿਆਂ ਨਾਲ ਮਰ ਰਹੇ ਹਨ ਪੁਲਿਸ ਨਸ਼ਾ ਖਤਮ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ।
ਪਿਛਲੀ ਖ਼ਬਰ ਕਰਨ ਸਿੰਘ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਅਮਲੀ ਰੂਪ ’ਚ ਆਵੇਗਾ ਬਦਲਾਅ-ਆਗੂ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।