24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਦੇਸ਼ ਦੇ ਵਿਦਿਆਰਥੀਆਂ ਦੀ ਆਵਾਜ਼ ਬਣ ਚੁੱਕੇ ਨੇ ਰਾਹੁਲ ਗਾਂਧੀ-ਨਾਗਰਾ, ਰੰਧਾਵਾ

ਅਜੀਤ ਡੈਸਕ 01-07-2026
ਪਟਿਆਲਾ, 30 ਜੂਨ (ਧਰਮਿੰਦਰ ਸਿੰਘ ਸਿੱਧੂ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਤੇ ਸ਼ਹਿਰੀ ਵਲੋਂ ਦੇਸ਼ ਵਿਚ ਹੋ ਰਹੇ ਨੀਟ ਵਰਗੇ ਪੇਪਰ ਲੀਕ ਦੇ ਖ਼ਿਲਾਫ਼ ਸਮੂਹ ਜ਼ਿਲ੍ਹਾ ਕਾਂਗਰਸ ਸਮੇਤ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਪੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਕੋਟਾ ਵਿਖੇ ਰਾਹੁਲ ਗਾਂਧੀ ਵਲੋਂ ਵਿਦਿਆਰਥੀਆਂ ਦੇ ਹੱਕ ਵਿਚ ਕੀਤੇ ਵਿਦਿਆਰਥੀਆਂ ਦੀ ਗੂੰਜ ਪ੍ਰੋਗਰਾਮ ਦਾ ਆਯੋਜਨ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵਲੋਂ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਪ੍ਰਦੇਸ ਕਾਂਗਰਸ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਦੇ ਤਹਿਤ ਕੁਲਜੀਤ ਸਿੰਘ ਨਾਗਰਾ ਸਾਬਕਾ ਵਿਧਾਇਕ ਵਲੋਂ ਪ੍ਰੈੱਸ ਨੂੰ ਸੰਬੋਧਨ ਅਤੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਬੋਲਦਿਆਂ ਗੁਰਸ਼ਰਨ ਕੌਰ ਰੰਧਾਵਾ ਅਤੇ ਸਾਧੂ ਸਿੰਘ ਧਰਮਸੋਤ ਸਾਬਕਾ ਮੰਤਰੀ ਨੇ ਕਿਹਾ ਕਿ ਪਿਛਲੇ 14 ਸਾਲਾਂ ਵਿਚ 70 ਵਾਰ ਨੀਟ ਵਰਗੇ ਪੇਪਰ ਲੀਕ ਹੋਏ ਹਨ ਜਿਸ ਦੀ ਸਿੱਧੀ ਜ਼ਿੰਮੇਵਾਰੀ ਕੇਂਦਰ ਵਿਚ ਸਿੱਖਿਆ ਮੰਤਰੀ ਦੀ ਬਣਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਜੇਕਰ ਸਿੱਖਿਆ ਮੰਤਰੀ ਅਸਤੀਫ਼ਾ ਨਹੀਂ ਦਿੰਦੇ ਤਾਂ ਨੀਟ ਦੇ ਪੇਪਰ ਲੀਕ ਹੋਣ ਦੇ ਖ਼ਿਲਾਫ਼ ਇਹ ਸੰਘਰਸ਼ ਕਾਂਗਰਸ ਪਾਰਟੀ ਵਲੋਂ ਹੋਰ ਤੇਜ਼ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਸਾਰੇ ਵਿਦਿਆਰਥੀਆਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਪਾਰਦਰਸ਼ੀ ਜਵਾਬਦੇਹ ਅਤੇ ਵਿਦਿਆਰਥੀ ਕੇਂਦਰਿਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਉਂਕਿ ਸਾਡਾ ਵਿਸ਼ਵਾਸ ਹੈ ਕਿ ਮਜ਼ਬੂਤ ਸਿੱਖਿਆ ਹੀ ਮਜ਼ਬੂਤ ਭਾਰਤ ਦੀ ਨੀਂਹ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਮਲ ਸਿੰਘ ਭੱਟੀਆਂ, ਅਮਰਜੀਤ ਘੱਗਾ, ਨਛੱਤਰ ਸਿੰਘ ਅਰਾਈਂਮਾਜਰਾ, ਯੂਥ ਆਗੂ ਗੌਰਵ ਸੰਧੂ, ਜਸਵਿੰਦਰ ਸਿੰਘ ਰੰਧਾਵਾ, ਨੈਬ ਸਿੰਘ ਭਾਨਰੀ, ਮੰਗਤ ਮਵੀ, ਨਰਿੰਦਰ ਸ਼ਾਸਤਰੀ, ਅਸ਼ਵਨੀ ਬੱਤਾ, ਹਰਵੀਰ ਥਿੰਦ, ਵਿਵੇਕ ਸਿੰਗਲਾ, ਰਣਜੀਤ ਸ਼ੁਤਰਾਣਾ, ਹਰਦੀਪ ਕੁਲਾਰਾਂ, ਜਗਵਿੰਦਰ ਢਿੱਲੋਂ, ਸੈਵੀ ਘਲੋੜੀ, ਕੁਲਵੰਤ ਸਿੰਘ ਨਾਰੀਕੇ, ਹਰਵਿੰਦਰ ਰਾਠੀਆਂ, ਦੀਦਾਰ, ਬਘੇਲ ਬੰਮਨਾ, ਨਵਦੀਪ ਜੌਲੀ, ਗਿਆਨ ਬਠੋਈ, ਡਾ. ਰਾਜ ਕੁਮਾਰ, ਰਤਨਜੀਤ ਜਾਹਲਾਂ, ਰਾਜਾ ਸਰਾਓ, ਪੂਜਾ ਗਰਗ, ਦਿਲਬਰ ਖਾਂ ਤੋਂ ਇਲਾਵਾ ਨੀਟ ਪੇਪਰ ਦੀ ਤਿਆਰੀ ਕਰ ਰਹੇ ਵਿਦਿਆਰਥੀ ਅਤੇ ਵਰਕਰ ਆਦਿ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਮਹਿੰਦਰਾ ਕਾਲਜ ਤੋਂ ਫਹਾਰਾ ਚੌਂਕ ਤੱਕ ਸੜਕ ਦਾ ਵਿਧਾਇਕ ਕੋਹਲੀ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਕਰਨ ਸਿੰਘ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਅਮਲੀ ਰੂਪ ’ਚ ਆਵੇਗਾ ਬਦਲਾਅ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।