24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

8 ਘੰਟਿਆਂ ਦੇ ਦਾਅਵੇ ਫੇਲ੍ਹ, ਕਿਸਾਨਾਂ ਨੂੰ ਮਿਲ ਰਹੀ ਸਿਰਫ਼ 3-4 ਘੰਟੇ ਬਿਜਲੀ - ਜਸਪਾਲ ਭੰਗੂ

ਅਜੀਤ ਡੈਸਕ 01-07-2026
ਸਨੌਰ, 30 ਜੂਨ (ਸੋਖਲ)-ਪੰਜਾਬ ਵਿਚ ਝੋਨੇ ਦੇ ਸੀਜ਼ਨ ਦੌਰਾਨ ਹੋ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਜਸਪਾਲ ਸਿੰਘ ਭੰਗੂ ਗੰਗਰੋਲੀ, ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ, ਪਟਿਆਲਾ ਦਿਹਾਤੀ ਉੱਤਰੀ ਨੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮਜੀਠਾ, ਸੰਗਰੂਰ, ਮਾਨਸਾ, ਪਟਿਆਲਾ, ਬਠਿੰਡਾ, ਤਪਾ, ਗੋਇੰਦਵਾਲ ਸਾਹਿਬ ਅਤੇ ਹੋਰ ਕਈ ਥਾਵਾਂ ‘ਤੇ ਕਿਸਾਨ ਬਿਜਲੀ ਦੀ ਘਾਟ ਕਾਰਨ ਧਰਨੇ ਅਤੇ ਗਰਿੱਡ ਘਿਰਾਓ ਕਰਨ ਲਈ ਮਜਬੂਰ ਹਨ, ਜਿਸ ਨਾਲ ਸਰਕਾਰ ਦੇ “ਪਾਵਰ ਸਰਪਲੱਸ” ਅਤੇ “8 ਘੰਟੇ ਨਿਰੰਤਰ ਬਿਜਲੀ” ਦੇ ਦਾਅਵੇ ਬੇਨਕਾਬ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਰੀਬ 14 ਲੱਖ ਖੇਤੀਬਾੜੀ ਟਿਊਬਵੈੱਲ ਹਨ, ਪਰ ਕਿਸਾਨਾਂ ਨੂੰ 8 ਘੰਟਿਆਂ ਦੀ ਥਾਂ ਸਿਰਫ਼ 3 ਤੋਂ 4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਡੀਜ਼ਲ ਜਨਰੇਟਰ ਚਲਾ ਕੇ ਮਹਿੰਗੀ ਸਿੰਚਾਈ ਕਰਨੀ ਪੈ ਰਹੀ ਹੈ, ਜਿਸ ਨਾਲ ਉਨ੍ਹਾਂ ‘ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਉਤਪਾਦਨ ਅਤੇ ਸਪਲਾਈ ਲਈ ਕੋਈ ਪ੍ਰਭਾਵਸ਼ਾਲੀ ਯੋਜਨਾਬੰਦੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਜ਼ਮੀਨੀ ਹਕੀਕਤਾਂ ਦੀ ਬਜਾਏ ਇਸ਼ਤਿਹਾਰਾਂ ਅਤੇ ਪ੍ਰਚਾਰ ਵਿਚ ਰੁੱਝੀ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਤੁਰੰਤ ਬਿਜਲੀ ਸਪਲਾਈ ਸੁਧਾਰਨ ਲਈ ਠੋਸ ਕਦਮ ਚੁੱਕਣ।
ਪਿਛਲੀ ਖ਼ਬਰ ਅਣ-ਐਲਾਨੇ ਬਿਜਲੀ ਲੰਮੇ ਕੱਟਾਂ ਤੋਂ ਪ੍ਰੇਸ਼ਾਨ ਹਲਕਾ ਸਨੌਰ ਖੇਤਰ ਦੇ ਕਿਸਾਨਾਂ ਵੱਲੋਂ ਐੱਸ.ਡੀ.ਓ. ਨੂੰ ਨਿਰਵਿਘਨ ਸਪਲਾਈ ਲਈ... ਅਗਲੀ ਖ਼ਬਰ ਪੰਜਾਬੀ ‘ਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲਗਾਏ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਹੋਇਆ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।