ਲੌਟ ’ਚ ਵੱਖ-ਵੱਖ ਪਰਿਵਾਰ ਕਾਂਗਰਸ ’ਚ ਸ਼ਾਮਿਲ
ਭਾਦਸੋਂ, 9 ਅਗਸਤ (ਪ੍ਰਦੀਪ ਦੰਦਰਾਲਾ)-ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਲੌਟ ’ਚ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਇਨ੍ਹਾਂ ਪਾਰਟੀਆਂ ਨਾਲ ਸੰਬੰਧਿਤ ਕਈ ਆਗੂਆਂ ਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਨੇ ਕੀਤਾ।
ਲ
ਲੌਟ ’ਚ ਭਾਜਪਾ ਤੇ ਅਕਾਲੀ ਆਮ ਆਦਮੀ ਪਾਰਟੀ ਛੱਡ ਕਾਂਗਰਸ ’ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਮੋਹਿਤ ਮੋਹਿੰਦਰਾ ਨਾਲ ਹੋਰ। ਅਜੀਤ ਤਸਵੀਰ
10-08-2026
ਭਾਦਸੋਂ, 9 ਅਗਸਤ (ਪ੍ਰਦੀਪ ਦੰਦਰਾਲਾ)-ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਲੌਟ ’ਚ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਇਨ੍ਹਾਂ ਪਾਰਟੀਆਂ ਨਾਲ ਸੰਬੰਧਿਤ ਕਈ ਆਗੂਆਂ ਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਨੇ ਕੀਤਾ। ਇਸ ਸਮੇਂ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਲੋਕਤੰਤਰਿਕ ਸੋਚ ਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਕਾਂਗਰਸ ਪਾਰਟੀ ਨਾਲ ਆਪ ਮੁਹਾਰੇ ਜੁੜ ਰਹੇ ਹਨ। ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਵਰਕਰ ਪਿੰਡਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ, ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾ ਰਿਹਾ ਹੈ। ਕਾਂਗਰਸ ਦਾ ਪੱਲਾ ਫੜਨ ਵਾਲਿਆਂ ’ ਚ ਕ੍ਰਿਸ਼ਨ ਸਿੰਘ ਪੰਚ, ਨੇਤਰ ਸਿੰਘ ਸਾਬਕਾ ਪੰਚ, ਸਤਨਾਮ ਸਿੰਘ, ਬੰਟੀ, ਕੇਸਰ ਸਿੰਘ, ਦਰਸ਼ਨ ਸਿੰਘ, ਲਾਲ ਸਿੰਘ, ਸੰਦੀਪ ਸਿੰਘ ਅਤੇ ਮਿੱਠੂ ਸ਼ਾਮਲ ਹਨ। ਇਨ੍ਹਾਂ ਨੇ ਕਾਂਗਰਸ ਪਾਰਟੀ ਨਾਲ ਮਿਲ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਹਰਬੀਰ ਸਿੰਘ ਢੀਂਡਸਾ ਬਲਾਕ ਪ੍ਰਧਾਨ ਅਲੌਵਾਲ, ਮਲਕੀਤ ਸਿੰਘ ਜੱਸੋਵਾਲ ਸਾਬਕਾ ਸਰਪੰਚ, ਰਘਵੀਰ ਸਿੰਘ ਖੱਟੜਾ, ਮਿਹਰਬਾਨ, ਸ਼ਿਵ ਕੰਵਰ ਸਿੰਘ ਬਾਜਵਾ, ਸੁਰਜੀਤ ਸਿੰਘ, ਗੁਰਧਿਆਨ ਸਿੰਘ, ਬੇਅੰਤ ਸਿੰਘ ਪੰਚ, ਬੇਅੰਤ ਸਿੰਘ ਸਾਬਕਾ ਪੰਚ, ਅੰਮ੍ਰਿਤ ਸਿੰਘ, ਸੰਜੀਵ ਕੁਮਾਰ, ਹਰਵਿੰਦਰ ਸਿੰਘ, ਸਤਵਿੰਦਰ ਸਿੰਘ, ਰਘਵੀਰ ਸਿੰਘ, ਬੱਬੂ, ਭੋਲਾ ਸਿੰਘ, ਪਿਆਰਾ ਸਿੰਘ, ਉਮਰਪ੍ਰੀਤ ਸਿੰਘ ਤੇ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।