ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਨੇ ਫਲਦਾਰ ਤੇ ਛਾਂਦਾਰ ਬੂਟੇ ਲਗਾਏ
ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਤੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਵਲੋਂ ਬੂਟੇ ਲਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਦਫ਼ਤਰ ਦੇ ਪਾਰਕਾਂ ਤੇ ਖਾਲੀ ਥਾਵਾਂ ’ਤੇ ਵੱਡੀ ਗਿਣਤੀ ਵਿਚ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ।
ਅਜੀਤ ਡੈਸਕ
11-08-2026