ਪਟਿਆਲਾ, 10 ਅਗਸਤ (ਅ. ਸ. ਆਹਲੂਵਾਲੀਆ)-ਨਗਰ ਨਿਗਮ ਦੀਆਂ ਵੱਖ-ਵੱਖ ਯੂਨੀਅਨਾਂ ਵਲੋਂ ਬਣਾਈ ਸਾਂਝੀ ਸੰਘਰਸ਼ ਕਮੇਟੀ ਵਲੋਂ ਨਗਰ ਨਿਗਮ ਵਿਖੇ ਆਊਟਸੋਰਸ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ, ਜਿਸ ਵਿਚ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਕਰਨ ਅਤੇ ਅੱਜ ਦੀ ਮਹਿੰਗਾਈ ਨੂੰ ਦੇਖਦੇ ਹੋਏ ਇਨ੍ਹਾਂ ਦੀਆਂ ਘੱਟੋ-ਘੱਟ ਉਜ਼ਰਤਾਂ ਵਿਚ ਵਾਧਾ ਕਰਨ ਸੰਬੰਧੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸਾਂਝੀ ਸੰਘਰਸ਼ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਨੂੰ ਬਹਾਲ ਕਰੇ ਅਤੇ ਹਾਈਕੋਰਟ ਦੇ ਫੈਸਲੇ ਅਨੁਸਾਰ ਡੀ. ਏ. ਦੀਆਂ ਬਣਦੀਆਂ ਕਿਸ਼ਤਾਂ ਨੂੰ ਤੁਰੰਤ ਜਾਰੀ ਕਰੇ। ਇਸ ਮੌਕੇ ਸੰਘਰਸ਼ ਕਮੇਟੀ ਦੇ ਚੇਅਰਮੈਨ ਰਜੇਸ਼ ਕੁਮਾਰ ਮਨੀ, ਸੀਨੀਅਰ ਮੀਤ ਪ੍ਰਧਾਨ ਪਵਨ ਕੁਮਾਰ ਮੱਟੂ, ਜਨਰਲ ਸਕੱਤਰ ਬਲਵਿੰਦਰ ਸਿੰਘ, ਵਾਈਸ ਚੇਅਰਮੈਨ ਬਲਦੇਵ ਸਿੰਘ, ਮੀਤ ਪ੍ਰਧਾਨ ਕਮਲ ਕੁਮਾਰ, ਪ੍ਰੈਸ ਸਕੱਤਰ ਚਰਨਜੀਤ ਸਿੰਘ ਚੰਨੀ, ਖਜ਼ਾਨਚੀ ਲਖਵਿੰਦਰ ਸਿੰਘ, ਹਰਵਿੰਦਰ ਸਿੰਘ, ਧਰਮਪਾਲ ਸਿੰਘ, ਸਕੱਤਰ ਗੁਰਮੀਤ ਸਿੰਘ, ਮਨੋਜ ਕੁਮਾਰ ਸ਼ਰਮਾ, ਵਾਈਸ ਸਕੱਤਰ ਪਵਨ ਕੁਮਾਰ ਸ਼ਰਮਾ, ਪ੍ਰਾਪੇਗੰਡਾ ਸਕੱਤਰ ਸੁਨੀਲ ਕੁਮਾਰ ਸੋਨੀ, ਕਰਨੈਲ ਸਿੰਘ, ਕਰਮਜੀਤ ਕੌਰ, ਰੋਹਿਤ ਕੁਮਾਰ, ਹੈਪੀ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਪੰਕਜ ਸੈਣੀ, ਗੁਰਚਰਨ ਸਿੰਘ ਆਦਿ ਮੈਂਬਰ ਸ਼ਾਮਿਲ ਸਨ।