11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰਦੁਆਰਾ ਨੂਰਪੁਰਾ ਵਿਖੇ ਛੋਟੇ ਬੱਚਿਆਂ ਦੇ ਕਰਵਾਏ ਗੁਰਬਾਣੀ ਕੰਠ ਮੁਕਾਬਲੇ

ਸਮਾਣਾ, 10 ਅਗਸਤ (ਸਾਹਿਬ ਸਿੰਘ)-ਗੁਰਦੁਆਰਾ ਸਾਹਿਬ ਖ਼ਾਲਸਾ ਦਰਬਾਰ ਨੁਰਪੂਰਾ ਵਿਖੇ ਛੋਟੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ, ਜਿਸ ਵਿਚ ਦੋ ਦਰਜਨ ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਗੁਰਦੁਆਰਾ ਕਮੇਟੀ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਤੇ ਸਿੱਖ ਇਤਿਹਾਸ ਸੰਬੰਧੀ ਜਾਣੂ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।

ਅਜੀਤ ਡੈਸਕ 11-08-2026
ਸਮਾਣਾ, 10 ਅਗਸਤ (ਸਾਹਿਬ ਸਿੰਘ)-ਗੁਰਦੁਆਰਾ ਸਾਹਿਬ ਖ਼ਾਲਸਾ ਦਰਬਾਰ ਨੁਰਪੂਰਾ ਵਿਖੇ ਛੋਟੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ, ਜਿਸ ਵਿਚ ਦੋ ਦਰਜਨ ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਗੁਰਦੁਆਰਾ ਕਮੇਟੀ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਤੇ ਸਿੱਖ ਇਤਿਹਾਸ ਸੰਬੰਧੀ ਜਾਣੂ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਅੱਜ ਦੇ ਹੋਏ ਗੁਰਬਾਣੀ ਕੰਠ ਮੁਕਾਬਲਿਆਂ ਵਿਚ ਪਰਮਿੰਦਰ ਕੌਰ ਪੁੱਤਰੀ ਦਰਸ਼ਨ ਸਿੰਘ ਪਿੰਡ ਜੌੜਾਮਾਜਰਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਮਨਪ੍ਰੀਤ ਸਿੰਘ ਪੁੱਤਰ ਰੁਪਿੰਦਰ ਸਿੰਘ ਸਮਾਣਾ ਦੂਜੇ, ਅਜੀਤ ਸਿੰਘ ਪੁੱਤਰ ਜਸਵੰਤ ਸਿੰਘ ਸਮਾਣਾ ਤੇ ਜੁਗਾਦਵੀਰ ਸਿੰਘ ਪੁੱਤਰ ਹਰਵੀਰ ਸਿੰਘ ਸਮਾਣਾ ਤੀਜੇ ਸਥਾਨ ’ਤੇ ਰਹੇ, ਜਿਨ੍ਹਾਂ ਨੂੰ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਗ੍ਰੰਥੀ ਬਾਬਾ ਜਸਵੰਤ ਸਿੰਘ, ਨਿਧਾਨ ਸਿੰਘ, ਬੀਬੀ ਬਲਵਿੰਦਰ ਕੌਰ, ਪਾਲ ਕੌਰ, ਸੁਭਮਦੀਪ ਕੌਰ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਨੂਰਪੁਰਾ ਵਿਖੇ ਛੋਟੇ ਬੱਚਿਆਂ ਦੇ ਕਰਵਾਏ ਗੁਰਬਾਣੀ ਕੰਠ ਮੁਕਾਬਲੇ ਅਗਲੀ ਖ਼ਬਰ ਹਰਦਿਆਲ ਸਿੰਘ ਭੱਟੀ ਨੇ ਵਿੱਤ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।