ਹਲਕਾ ਸ਼ੁਤਰਾਣਾ ਸਿਹਤ ਪ੍ਰਣਾਲੀ ਦੀ ਹਾਲਤ ਤਰਸਯੋਗ- ਕੁਲਵਿੰਦਰ ਸਿੰਘ ਅਰਨੋਂ
ਪਾਤੜਾਂ, 11 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਰੂਬਰੂ ਹੋ ਕੇ ਸਿਹਤ ਸਹੂਲਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕਾਂਗਰਸ ਆਗੂ ਕੁਲਵਿੰਦਰ ਸਿੰਘ ਅਰਨੋਂ ਨੇ ਪੰਜਾਬ ਸਰਕਾਰ ’ਤੇ ਸਿਹਤ ਸੇਵਾਵਾਂ ਪ੍ਰਤੀ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਹਲਕੇ ਦੀ ਸਰਕਾਰੀ ਸਿਹਤ ਪ੍ਰਣਾਲੀ ਬੇਹਦ ਮਾੜੀ ਹਾਲਤ ਵਿਚ ਹੈ ਅਤੇ ਲੋਕਾਂ ਨੂੰ ਮੁੱਢਲੇ ਇਲਾਜ ਲਈ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਹਲਕੇ ਦੇ ਕਈ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਲੋੜੀਂਦੇ ਡਾਕਟਰਾਂ, ਮੈਡੀਕਲ ਸਟਾਫ਼ ਅਤੇ ਖ਼ਾਸ ਕਰਕੇ ਮਹਿਲਾ ਮਰੀਜ਼ਾਂ ਲਈ ਲੇਡੀਜ਼ ਡਾਕਟਰਾਂ ਦੀ ਵੱਡੀ ਘਾਟ ਹੈ।
ਪਾਤੜਾਂ, 11 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਰੂਬਰੂ ਹੋ ਕੇ ਸਿਹਤ ਸਹੂਲਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕਾਂਗਰਸ ਆਗੂ ਕੁਲਵਿੰਦਰ ਸਿੰਘ ਅਰਨੋਂ ਨੇ ਪੰਜਾਬ ਸਰਕਾਰ ’ਤੇ ਸਿਹਤ ਸੇਵਾਵਾਂ ਪ੍ਰਤੀ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਹਲਕੇ ਦੀ ਸਰਕਾਰੀ ਸਿਹਤ ਪ੍ਰਣਾਲੀ ਬੇਹਦ ਮਾੜੀ ਹਾਲਤ ਵਿਚ ਹੈ ਅਤੇ ਲੋਕਾਂ ਨੂੰ ਮੁੱਢਲੇ ਇਲਾਜ ਲਈ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਹਲਕੇ ਦੇ ਕਈ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਲੋੜੀਂਦੇ ਡਾਕਟਰਾਂ, ਮੈਡੀਕਲ ਸਟਾਫ਼ ਅਤੇ ਖ਼ਾਸ ਕਰਕੇ ਮਹਿਲਾ ਮਰੀਜ਼ਾਂ ਲਈ ਲੇਡੀਜ਼ ਡਾਕਟਰਾਂ ਦੀ ਵੱਡੀ ਘਾਟ ਹੈ। ਸਥਾਨਕ ਪੱਧਰ ’ਤੇ ਡਾਕਟਰ ਅਤੇ ਇਲਾਜ ਦੀਆਂ ਸਹੂਲਤਾਂ ਨਹੀਂ ਮਿਲਦੀਆਂ ਤਾਂ ਮਰੀਜ਼ਾਂ ਨੂੰ ਪਟਿਆਲਾ, ਚੰਡੀਗੜ੍ਹ ਜਾਂ ਹੋਰ ਦੂਰ-ਦੁਰਾਡੇ ਦੇ ਵੱਡੇ ਹਸਪਤਾਲਾਂ ਵੱਲ ਜਾਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗੰਭੀਰ ਬਿਮਾਰੀ ਵਾਲੇ ਮਰੀਜ਼ਾਂ ਲਈ ਇਹ ਦੂਰੀ ਬਹੁਤ ਖ਼ਤਰਨਾਕ ਸਾਬਤ ਹੋ ਸਕਦੀ ਹੈ। ਲੋਕਾਂ ਦੀਆਂ ਸ਼ਿਕਾਇਤਾਂ ਹਨ ਕਿ ਕਈ ਵਾਰ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਰਸਤੇ ਵਿਚ ਹੀ ਹਾਲਤ ਗੰਭੀਰ ਹੋ ਜਾਂਦੀ ਹੈ। ਪ੍ਰਾਈਵੇਟ ਹਸਪਤਾਲਾਂ ਦੇ ਭਾਰੀ ਖਰਚੇ ਨੇ ਗਰੀਬ ਪਰਿਵਾਰਾਂ ਦੀ ਕਮਰ ਤੋੜੀ ਹੋਈ ਹੈ। ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਸਰਕਾਰ ਨੂੰ ਹਲਕਾ ਸ਼ੁਤਰਾਣਾ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦਾ ਤੁਰੰਤ ਸਪੈਸ਼ਲ ਆਡਿਟ/ਸਰਵੇ ਕਰਵਾਉਣਾ ਚਾਹੀਦਾ ਹੈ, ਖਾਲੀ ਡਾਕਟਰੀ ਅਸਾਮੀਆਂ ਭਰਨੀਆਂ ਚਾਹੀਦੀਆਂ ਹਨ, ਲੇਡੀਜ਼ ਡਾਕਟਰਾਂ ਦੀ ਨਿਯੁਕਤੀ ਕਰਨੀ ਚਾਹੀਦੀ ਹੈ, ਲੋੜੀਂਦਾ ਮੈਡੀਕਲ ਸਟਾਫ਼ ਮੁਹੱਈਆ ਕਰਵਾਉਣਾ ਚਾਹੀਦਾ ਹੈ ਅਤੇ ਦਵਾਈਆਂ ਤੇ ਜ਼ਰੂਰੀ ਟੈੱਸਟਾਂ ਦੀਆਂ ਸਹੂਲਤਾਂ ਸਰਕਾਰੀ ਹਸਪਤਾਲਾਂ ਵਿਚ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਿਹਤ ਸਹੂਲਤਾਂ ਵਿਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਜਨਤਕ ਪੱਧਰ ’ਤੇ ਆਵਾਜ਼ ਹੋਰ ਬੁਲੰਦ ਕੀਤੀ ਜਾਵੇਗਾ।