13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰੈਲੀ ਦੀ ਲਾਮਬੰਦੀ ਲਈ ਕਮਿਊਨਿਸਟ ਪਾਰਟੀ ਨੇ ਮੋਟਰਸਾਈਕਲ ਮਾਰਚ ਕੱਢਿਆ

ਪਾਤੜਾਂ, 12 ਅਗਸਤ (ਜਗਦੀਸ਼ ਸਿੰਘ ਕੰਬੋਜ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਬਦਲਾਅ ਜ਼ਰੂਰੀ ਹੈ ਦੇ ਨਾਂਅ ਹੇਠ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਸੀ. ਪੀ.

ਅਜੀਤ ਡੈਸਕ 13-08-2026
ਪਾਤੜਾਂ, 12 ਅਗਸਤ (ਜਗਦੀਸ਼ ਸਿੰਘ ਕੰਬੋਜ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਬਦਲਾਅ ਜ਼ਰੂਰੀ ਹੈ ਦੇ ਨਾਂਅ ਹੇਠ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਸੀ.ਪੀ.ਆਈ. ਬਲਾਕ ਕਮੇਟੀ ਪਾਤੜਾਂ ਵੱਲੋਂ ਇਲਾਕੇ ਵਿੱਚ ਮੋਟਰਸਾਈਕਲ ਮਾਰਚ ਕੱਢਿਆ ਹੈ । ਪਾਰਟੀ ਦੇ ਬਲਾਕ ਸਕੱਤਰ ਕਾਮਰੇਡ ਰਾਮਚੰਦ ਚੁਨਾਗਰਾ ਦੀ ਅਗਵਾਈ ਹੇਠ ਪਿੰਡ ਦੁਗਾਲ ਤੋਂ ਸ਼ੁਰੂ ਹੋਇਆ ਜਥਾ ਮਾਰਚ ਚੁਨਾਗਰਾ, ਹਰਿਆਊ ਖੁਰਦ, ਹਰਿਆਊ ਕਲਾਂ, ਖਾਨੇਵਾਲ, ਸੇਲਵਾਲਾ, ਖਾਂਗ, ਨੂਰਪੁਰਾ, ਗੁਲਾਹੜ, ਨਾਈਵਾਲਾ, ਮੌਲਵੀਵਾਲਾ ਆਦਿ ਪਿੰਡਾਂ ਵਿੱਚ ਰੈਲੀ ਲਈ ਲਾਮਬੰਦੀ ਦਾ ਸੁਨੇਹਾ ਦਿੰਦਾ ਹੋਇਆ ਪਿੰਡ ਗੋਬਿੰਦਪੁਰਾ ਪੈਂਦ ਵਿਖੇ ਸਮਾਗਮ ਹੋਇਆ। ਮੋਟਰਸਾਈਕਲ ਮਾਰਚ ਦੌਰਾਨ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ ਨੇ ਕਿਹਾ ਕਿ ਕੇਂਦਰ ਦੀ ਸੱਤਾ ਉੱਤੇ ਕਾਬਜ਼ ਭਾਜਪਾ ਧੱਕੇਸ਼ਾਹੀਆਂ ਦੀ ਰਾਜਨੀਤੀ ਕਰ ਰਹੀ ਹੈ । ਦੇਸ਼ ਭਰ ਅੰਦਰ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਘੱਟ ਗਿਣਤੀਆਂ ਜਾਤਾਂ ਤੇ ਧਰਮਾਂ ਦੇ ਲੋਕ ਖਤਰਾ ਮਹਿਸੂਸ ਕਰ ਰਹੇ ਹਨ ਜਦੋਂ ਕਿ ਵਿਸ਼ਵ ਪੱਧਰ ਤੇ ਭਾਰਤ ਦੀ ਪਛਣ ਇੱਕ ਸੈਕੂਲਰ ਦੇਸ਼ ਵਜੋਂ ਹੈ ਜਿੱਥੇ ਸਭ ਧਰਮਾਂ ਦੇ ਲੋਕਾਂ ਦਾ ਬਰਾਬਰ ਸਤਿਕਾਰ ਹੁੰਦਾ ਹੈ। ਉਹਨਾਂ ਕਿਹਾ ਕਿ ਵਿਕਾਸ ਹਮੇਸ਼ਾ ਰਾਜ ਸੱਤਾ ਬਦਲਣ ਨਾਲ ਹੁੰਦਾ ਹੈ ਅਤੇ ਇਸੇ ਮਕਸਦ ਦੀ ਪੂਰਤੀ ਲਈ ਸੀਪੀਆਈ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਬਦਲਾਅ ਜਰੂਰੀ ਹੈ ਨਾਮ ਦੀ ਰੈਲੀ ਕੀਤੀ ਜਾ ਰਹੀ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਜਗਜੀਤ ਸਿੰਘ ਦੁਗਾਲ, ਗੁਰਜੰਟ ਸਿੰਘ ਬਣਵਾਲਾ, ਕੁਲਦੀਪ ਸਿੰਘ ਗਲੌਲੀ, ਅਮਰਜੀਤ ਸਿੰਘ ਦੁਗਾਲ, ਨਸੀਬ ਸਿੰਘ ਪੈਂਦ, ਘੇਸਾ ਰਾਮ ਨਾਈਵਾਲਾ, ਰਾਮਪਾਲ ਸਿੰਘ, ਲੱਖਾ ਸਿੰਘ, ਬੰਤ ਸਿੰਘ, ਸੁਖਦੇਵ ਸਿੰਘ ਅਤੇ ਬਲਵਾਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਜਥੇਬੰਦਕ ਸਕੱਤਰ ਅਗਲੀ ਖ਼ਬਰ ਸਮਾਰਟ ਮੈਨੂਫੈਕਚਰਿੰਗ ਤੇ ਜੈਮ ਪੋਰਟਲ ’ਤੇ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।