ਹਲਕਾ ਸਨੌਰ ’ਚ ਰਣਜੋਧ ਸਿੰਘ ਹਡਾਣਾ ਵਲੋਂ ਸੰਪਰਕ ਮੁਹਿੰਮ ਤਹਿਤ ਲੋਕ ਮਿਲਣੀਆਂ
ਕਿਹਾ- ਲੋਕ ਸਮੱਸਿਆਵਾਂ ਦੂਰ ਕਰਨ ਲਈ ਪਿੰਡਾਂ ਚ ਸੱਥ ਪ੍ਰੋਗਰਾਮ
ਭੁੱਨਰਹੇੜੀ, 12 ਅਗਸਤ (ਧਨਵੰਤ ਸਿੰਘ)- ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਤੇ ਨਵੇਂ ਕਾਰਜਾਂ ਨੂੰ ਅੱਗੇ ਵਧਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਉਨ੍ਹਾਂ ਵੱਲੋਂ ਪਿੰਡ ਮੀਰਾਂਪੁਰ ਵਿਖੇ ਵੱਖ-ਵੱਖ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
ਪ
ਪਿੰਡਾਂ ਵਿੱਚ ਲੋਕ ਮਿਲਣੀ ਦੌਰਾਨ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ ਆਗੂ। ਅਜੀਤ ਤਸਵੀਰ
13-08-2026
ਭੁੱਨਰਹੇੜੀ, 12 ਅਗਸਤ (ਧਨਵੰਤ ਸਿੰਘ)- ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਤੇ ਨਵੇਂ ਕਾਰਜਾਂ ਨੂੰ ਅੱਗੇ ਵਧਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਉਨ੍ਹਾਂ ਵੱਲੋਂ ਪਿੰਡ ਮੀਰਾਂਪੁਰ ਵਿਖੇ ਵੱਖ-ਵੱਖ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਉਚੇਚੇ ਤੌਰ ’ਤੇ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡਾਂ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਜੋੜਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਹਨਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੋ ਰਹੀਆਂ ਇਹ ਲੋਕ ਮਿਲਣੀਆਂ ਸਿਰਫ਼ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਿੱਧੇ ਤੌਰ ’ਤੇ ਕੰਮ ਕਰਨ ਦਾ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗਾ। ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ, ਪਰਮਪਾਲ ਸਿੰਘ ਬਲਾਕ ਇੰਚਾਰਜ, ਕੁਲਬੀਰ ਸਿੰਘ ਸਰਪੰਚ, ਖੁਸ਼ਪਿੰਦਰ ਕੌਰ ਸਰਪੰਚ, ਲਖਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਜੀਤ ਸਿੰਘ ਨਿਜਾਮਪੁਰ ਸਰਪੰਚ, ਗੁਰਿੰਦਰ ਸਿੰਘ ਅਦਾਲਤੀਵਾਲਾ ਮੈਂਬਰ ਬਲਾਕ ਸੰਮਤੀ, ਭੁਪਿੰਦਰ ਸਿੰਘ ਪ੍ਰਧਾਨ, ਅਮਨਦੀਪ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਰਪੰਚ-ਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।