14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਪੂਰੀ ਮਿਹਨਤ ਨਾਲ ਨਿਭਾਵਾਂਗਾ-ਮਲਕੀਤ ਸਿੰਘ ਚੀਮਾ

ਸਮਾਣਾ, 13 ਅਗਸਤ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਪਹੁੰਚਣ ’ਤੇ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਮਲਕੀਤ ਸਿੰਘ ਚੀਮਾ ਦਾ ਹਲਕਾ ਇੰਚਾਰਜ ਜਥੇਦਾਰ ਜਗਮੀਤ ਸਿੰਘ ਹਰਿਆਊ ਵਲੋਂ ਸਨਮਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੀ ਮਲਕੀਤ ਸਿੰਘ ਚੀਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਅਜੀਤ ਡੈਸਕ 14-08-2026
ਸਮਾਣਾ, 13 ਅਗਸਤ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਪਹੁੰਚਣ ’ਤੇ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਮਲਕੀਤ ਸਿੰਘ ਚੀਮਾ ਦਾ ਹਲਕਾ ਇੰਚਾਰਜ ਜਥੇਦਾਰ ਜਗਮੀਤ ਸਿੰਘ ਹਰਿਆਊ ਵਲੋਂ ਸਨਮਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੀ ਮਲਕੀਤ ਸਿੰਘ ਚੀਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਮਲਕੀਤ ਸਿੰਘ ਚੀਮਾ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜਥੇਦਾਰ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਮਲਕੀਤ ਸਿੰਘ ਚੀਮਾ ਨੂੰ ਪਾਰਟੀ ਵਲੋਂ ਯੂਥ ਅਕਾਲੀ ਦਲ ਵਿਚ ਦਿੱਤੀ ਗਈ ਜ਼ਿੰਮੇਵਾਰੀ ਨਾਲ ਨੌਜਵਾਨਾਂ ਨੂੰ ਜਥੇਬੰਦ ਕਰਨ ਵਿਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਜਥੇਦਾਰ ਭੁਪਿੰਦਰ ਸਿੰਘ ਘਿਓਰਾ, ਕਸ਼ਮੀਰ ਸਿੰਘ ਸਰਪੰਚ, ਸੋਨੂ ਰੰਧਾਵਾ, ਗੁਰਜੰਟ ਸਿੰਘ ਮਵੀ, ਹੁਸ਼ਿਆਰ ਸਿੰਘ ਚੀਮਾ, ਗੁਰਸੇਵਕ ਸਿੰਘ ਘੁਮਾਣ , ਗੁਰਵਿੰਦਰ ਸਿੰਘ ਘੁਮਾਣ, ਹਰਮਨ ਸਿੰਘ ਬੱਲ, ਵਰਿੰਦਰ ਸਿੰਘ ਖੇੜਕੀ, ਸਹਿਜ ਦਿਓਲ, ਅਮਨਦੀਪ ਸਿੰਘ ਮਵੀ, ਰਾਜਵਿੰਦਰ ਸਿੰਘ ਰਾਜੂ, ਚਰਨਜੀਤ ਸਿੰਘ ਸਰਪੰਚ, ਗੁਰਜਿੰਦਰ ਸਿੰਘ ਚਤਹਿਰਾ, ਹਰਜੀਤ ਸਿੰਘ ਬਠੋਈ, ਰਸ਼ਪਿੰਦਰ ਸਿੰਘ ਦਿਓਲ, ਨਾਜਰ ਗਿੱਲ, ਬੂਟਾ ਸਿੰਘ, ਹਰਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਵੜੈਚ, ਰਮਨ ਸੰਧੂ ਅਤੇ ਭੱਪੁਰ ਸਿੰਘ ਡਕਾਲਾ ਹਾਜ਼ਰ ਸਨ।
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਜ਼ਿਲ੍ਹਾ ਆੜ੍ਹਤੀਆ ਐਸੋਸੀਏਸ਼ਨ ਨਾਲ ਹੋਈ ਮੀਟਿੰਗ ਅਗਲੀ ਖ਼ਬਰ ‘ ਆਪ’ ਸਰਕਾਰ ਨੇ ਪਟਿਆਲਾ ਸ਼ਹਿਰ ਦੀ ਕਰੋੜਾਂ ਰੁਪਏ ਲਗਾ ਕੇ ਨੁਹਾਰ ਬਦਲੀ-ਵਿਧਾਇਕ ਕੋਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।