14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਏਸ਼ੀਅਨ ਗਰੁੱਪ ਆਫ਼ ਕਾਲਜਿਸ ਵਿਖੇ ਉਤਸ਼ਾਹ ਨਾਲ ਮਨਾਇਆ ਲਾਇਬ੍ਰੇਰੀ ਦਿਵਸ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਗਰੁੱਪ ਆਫ਼ ਕਾਲਜਿਜ਼, ਪਟਿਆਲਾ ਵਿਖੇ ਡਾ. ਐਸ.

ਅਜੀਤ ਡੈਸਕ 14-08-2026
ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਗਰੁੱਪ ਆਫ਼ ਕਾਲਜਿਜ਼, ਪਟਿਆਲਾ ਵਿਖੇ ਡਾ. ਐਸ. ਆਰ. ਰੰਗਾਨਾਥਨ ਨੂੰ ਸਮਰਪਿਤ ਲਾਇਬ੍ਰੇਰੀ ਦਿਵਸ ਮਨਾਇਆ। ਇਸ ਮੌਕੇ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ, ਪ੍ਰਧਾਨ ਸਿੰਗਾਰਾ ਸਿੰਘ ਤੇ ਪ੍ਰਿੰਸੀਪਲ ਡਾ. ਮੀਨੂੰ ਸਿੰਘ ਸਚਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਕਾਲਜ ਦੀ ਲਾਇਬ੍ਰੇਰੀਅਨ ਮੈਡਮ ਵਰਿੰਦਰ ਕੌਰ ਵਲੋਂ ਕੀਤੀ ਗਈ। ਉਨ੍ਹਾਂ ਨੇ ਡਾ. ਐਸ. ਆਰ. ਰੰਗਾਨਾਥਨ ਦੇ ਜੀਵਨ, ਲਾਇਬ੍ਰੇਰੀ ਖੇਤਰ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਲਾਇਬ੍ਰੇਰੀ ਦੇ ਨਿਯਮਾਂ ਸੰਬੰਧੀ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਪਾਠਕ੍ਰਮ ਦੀ ਪੜ੍ਹਾਈ ਦੇ ਨਾਲ-ਨਾਲ ਗਿਆਨ ਦੇ ਵਿਸ਼ਾਲ ਸੰਸਾਰ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹੈ। ਇਸ ਮੌਕੇ ਵਿਦਿਆਰਥੀਆਂ ਵਲੋਂ ‘ਕਿਤਾਬਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਸਾਥੀ ਹਨ’ ਵਿਸ਼ੇ ’ਤੇ ਭਾਸ਼ਨ ਵੀ ਦਿੱਤੇ ਗਏ। ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਕਿਤਾਬਾਂ ਦੇ ਮਨੁੱਖੀ ਜੀਵਨ ਵਿਚ ਮਹੱਤਵ ਅਤੇ ਪੜ੍ਹਨ ਦੀ ਆਦਤ ਦੇ ਲਾਭਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਅਧਿਆਪਕਾਂ ਵਲੋਂ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਲਾਇਬ੍ਰੇਰੀ ਅਤੇ ਪੁਸਤਕਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ ਤੇ ਪ੍ਰਧਾਨ ਸਿੰਗਾਰਾ ਸਿੰਘ ਨੇ ਕਿਹਾ ਕਿ ਲਾਇਬ੍ਰੇਰੀ ਗਿਆਨ ਦੀ ਕੁੰਜੀ ਹੋਣ ਦੇ ਨਾਲ-ਨਾਲ ਕਿਸੇ ਵੀ ਸਿੱਖਿਆ ਸੰਸਥਾ ਦਾ ਅਹਿਮ ਅੰਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨ, ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਸਿਹਤਮੰਦ ਵਿੱਦਿਅਕ ਵਾਤਾਵਰਨ ਸਿਰਜਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਅੰਤ ਵਿਚ ਕਾਲਜ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਨਿਯਮਿਤ ਤੌਰ ’ਤੇ ਲਾਇਬ੍ਰੇਰੀ ਦੀ ਵਰਤੋਂ ਕਰਨ ਅਤੇ ਕਿਤਾਬਾਂ ਨਾਲ ਆਪਣੀ ਸਾਂਝ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਰਕਾਰੀ ਕਾਲਜ (ਲੜਕੀਆਂ) ਪਟਿਆਲਾ ’ਚ ‘ਵੰਡ ਦੀ ਭਿਆਨਕਤਾ ਦੀ ਯਾਦ’ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਆਤਮਾ ਸਕੀਮ ਅਧੀਨ ਟਿਕਾਊ ਖੇਤੀਬਾੜੀ ਹੱਲਾਂ ਲਈ ਫਾਰਮ ਸਕੂਲ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।