ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾ ਰਹੀ ਦਸਤਾਵੇਜ਼ੀ ਫਿਲਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਬਨੂੜ, 13 ਅਗਸਤ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਡਾਕੂਮੈਂਟਰੀ ਵੈਨਾਂ ਰਾਹੀਂ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਸਲਮੇਪੁਰ ਨੰਗਲ, ਛੜਬੜ ਤੇ ਮਨੌਲੀ ਸੂਰਤ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ।
ਬਨੂੜ, 13 ਅਗਸਤ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਡਾਕੂਮੈਂਟਰੀ ਵੈਨਾਂ ਰਾਹੀਂ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਸਲਮੇਪੁਰ ਨੰਗਲ, ਛੜਬੜ ਤੇ ਮਨੌਲੀ ਸੂਰਤ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮੋਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾਕੂਮੈਂਟਰੀ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ, ਉਨ੍ਹਾਂ ਦੇ ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਬਾਰੇ ਸੰਦੇਸ਼ ਤੋਂ ਜਾਣੂ ਕਰਵਾਉਣ ਦਾ ਬਹੁਤ ਹੀ ਵਧੀਆ ਉਪਰਾਲਾ ਹੈ। ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲ੍ਹੇ ਵਿਚ ਡਾਕੂਮੈਂਟਰੀ ਵੈਨ ਰਾਹੀਂ ਰੋਜ਼ਾਨਾ 3 ਪਿੰਡਾਂ ਵਿਚ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ, ਉੱਚ ਆਦਰਸ਼ਾਂ ਅਤੇ ਸਮਾਜਿਕ ਸੁਧਾਰਾਂ ਲਈ ਉਨ੍ਹਾਂ ਵਲੋਂ ਪਾਏ ਯੋਗਦਾਨ ਬਾਰੇ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ। ਫਿਲਮ ਦੇਖਣ ਵਾਲੇ ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਡਾਕੂਮੈਂਟਰੀ ਨੂੰ ਪ੍ਰੇਰਨਾਦਾਇਕ ਅਤੇ ਸਮਾਜ ਲਈ ਮਾਰਗਦਰਸ਼ਕ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਦੇ ਜੀਵਨ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਨਾ ਸਿਰਫ਼ ਗੁਰੂ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੀ ਹੈ, ਸਗੋਂ ਸਮਾਜ ਵਿਚ ਆਪਸੀ ਪਿਆਰ, ਸਾਂਝ ਅਤੇ ਸਮਾਜਿਕ ਸਦਭਾਵਨਾ ਨੂੰ ਵੀ ਮਜ਼ਬੂਤ ਕਰ ਰਹੀ ਹੈ।